ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਨੂੰ ਸੰਸਦ ਵਿੱਚ ਮਾਨਤਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਹੈ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ । ਇਸ ਤੋਂ ਇਲਾਵਾ ਬੀਬਾ ਬਾਦਲ ਨੇ ਸਾਰੀਆਂ ਫਸਲਾਂ ’ਤੇ MSP ਦੇਣ ਤੇ ਇਸ ਨੂੰ ਕਾਨੂੰਨੀ ਅਧਿਕਾਰ ਬਣਾਉਣ ਦੀ ਵੀ ਮੰਗ ਕੀਤੀ ਹੈ।
ਇਸ ਸਬੰਧੀ ਹਰਸਿਮਰਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਦਨ ਵਿੱਚ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਭ ਇਸ ਗੱਲ ਤੋਂ ਜਾਣੂ ਹਨ ਕਿ ਕਿਸਾਨਾਂ ਨੇ ਸ਼ਾਂਤੀਪੂਰਨ ਤੇ ਲੋਕਤੰਤਰੀ ਅੰਦੋਲਨ ਵਿੱਚ ਭਾਗ ਲੈਂਦਿਆਂ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ। ਜਿਸ ਕਾਰਨ ਸਦਨ ਨੂੰ ਉਨ੍ਹਾਂ ਦੇ ਸੰਘਰਸ਼ ਨਾਲ ਇੱਕਜੁਟਤਾ ਦਿਖਾਉਣੀ ਚਾਹੀਦੀ ਹੈ ।
ਇਹ ਵੀ ਪੜ੍ਹੋ: ਪੰਜਾਬ ਤੋਂ ਦਿੱਲੀ ਸਣੇ ਹਰਿਆਣਾ, ਹਿਮਾਚਲ ਲਈ ਬੱਸਾਂ ਬੰਦ! CM ਚੰਨੀ ਸਰਕਾਰ ਲਈ ਵੱਡੀ ਚੁਣੌਤੀ
ਇਸ ਤੋਂ ਅੱਗੇ ਬੀਬਾ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ MSP ਨੂੰ ਕਾਨੂੰਨੀ ਬਣਾਉਣਾ ਚਾਹੀਦਾ ਹੈ ਤੇ ਸਾਰੀਆਂ ਫਸਲਾਂ MSP ’ਤੇ ਖਰੀਦੀਆਂ ਜਾਣੀਆਂ ਚਾਹੀਦੀਆਂ ਹਨ । ਉਨ੍ਹਾਂ ਕਿਹਾ ਕਿ PM ਮੋਦੀ ਵੱਲੋਂ ਪਹਿਲਾਂ MSP ਨੂੰ ਕਾਨੂੰਨੀ ਅਧਿਕਾਰ ਬਣਾਏ ਜਾਣ ਦੀ ਵਕਾਲਤ ਕੀਤੀ ਗਈ ਸੀ ਤੇ ਹੁਣ ਸਰਕਾਰ ਨੂੰ ਉਨ੍ਹਾਂ ਦੀ ਇਹ ਮੰਗ ਪ੍ਰਵਾਨ ਕਰਨ ਵਿੱਚ ਹੋਰ ਦੇਰੀ ਨਹੀਂ ਕਰਨੀ ਚਾਹੀਦੀ।
ਵੀਡੀਓ ਲਈ ਕਲਿੱਕ ਕਰੋ -: