ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵਾਪਰੀ ਇਹ ਘਟਨਾ ਬੇਹੱਦ ਦੁੱਖਦਾਈ ਹੈ । ਇਸ ਘਟਨਾ ਵਿੱਚ ਇੱਕ ਮਾਂ ਨੇ ਆਪਣਾ ਜਵਾਨ ਪੁੱਤ ਗਵਾਇਆ ਹੈ ।
ਹਰਸਿਮਰਤ ਬਾਦਲ ਨੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੋਕੀ ਸ਼ੋਹਰਤ ਲਈ ਬਿਨ੍ਹਾਂ ਕਿਸੇ ਸਮੀਖਿਆ ਦੇ ਸੁਰੱਖਿਆ ਵਾਪਸ ਲੈ ਲਈ। ਜਿਸ ਕਾਰਨ ਇੱਕ ਮਾਂ ਨੇ ਆਪਣਾ ਜਵਾਨ ਗੁਆ ਦਿੱਤਾ । ਜਿਸ ਤੋਂ ਬਾਅਦ ਸੁਰੱਖਿਆ ਘਟਾਉਣ ਸਬੰਧੀ ਖ਼ਬਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਅਨੇਕਾਂ ਜਾਨਾਂ ਨੂੰ ਖਤਰੇ ਵਿੱਚ ਪਾ ਦਿੱਤਾ । ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨੀ ਵਿਵਸਥਾ ਬੁਰੀ ਤਰ੍ਹਾਂ ਗੜਬੜਾ ਗਈ ਹੈ। ਉਨ੍ਹਾਂ ਨੇ ਕਿਹਾ ਕਿ CM ਮਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਉਣ ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਟਰਮ ਕਰਵਾਉਣ ਤੋਂ ਕੀਤੀ ਨਾਂਹ, NIA ਤੋਂ ਜਾਂਚ ਕਰਵਾਉਣ ਦੀ ਮੰਗ
ਦੱਸ ਦੇਈਏ ਕਿ ਐਤਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇੱਕ ਦਿਨ ਪਹਿਲਾਂ ਹੀ ਸਿੱਧੂ ਤੋਂ ਸੁਰੱਖਿਆ ਵਾਪਸ ਲਈ ਗਈ ਸੀ ।
ਵੀਡੀਓ ਲਈ ਕਲਿੱਕ ਕਰੋ -: