ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਦਾ ਅੱਜ ਜਨਮਦਿਨ ਹੈ। ਸੁਖਬੀਰ ਸਿੰਘ ਬਾਦਲ ਨੇ ਪਤਨੀ ਹਰਸਿਮਰਤ ਬਾਦਲ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹੈ। ਉਨ੍ਹਾਂ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ ਹੈ।
ਦੱਸ ਦੇਈਏ ਹਰਸਿਮਰ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਹਨ। ਉਹ ਕੈਂਦਰੀ ਮੰਤਰੀ ਵੀ ਰਹਿ ਚੁੱਕੇ ਹਨ। ਕਿਸਾਨ ਅੰਦੋਲਨ ਵੇਲੇ ਉਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੈਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।
ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ‘ਚ ਫੂਡ ਪ੍ਰੋਸੈਸਿੰਗ ਮੰਤਰੀ ਰਹਿ ਚੁੱਕੀ ਹਨ।