ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ ਕਰੀਬ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਨਾਮਜ਼ਦਗੀ ਪੇਪਰ ਭਰ ਦਿੱਤੇ ਹਨ।

Harsimrat Kaur Badal filled
ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਸਾਬਕਾ ਰਾਜ ਸਭਾ ਮੈਂਬਰ ਅਤੇ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਵੀ ਮੌਜੂਦ ਸਨ। ਹਰਸਿਮਰਤ ਬਾਦਲ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Harsimrat Kaur Badal filled
ਇਹ ਵੀ ਪੜ੍ਹੋ : ਸੰਗਰੂਰ ਤੋਂ AAP ਉਮੀਦਵਾਰ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ
ਵੀਡੀਓ ਲਈ ਕਲਿੱਕ ਕਰੋ -: