ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌ.ਤ ਹੋ ਗਈ ਸੀ। ਜਿਸ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਲਕਾ ਮੌੜ ਦੇ ਮੁੱਖ ਸੇਵਾਦਾਰ ਸ੍ਰ ਸਿਕੰਦਰ ਸਿੰਘ ਮਲੂਕਾ ਨੇ ਸਮੂਹ ਜੱਥੇਬੰਦੀ ਨਾਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਉਹ ਸਾਡੇ ਤੋਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Harsimrat Kaur Badal reached
ਦੱਸ ਦੇਈਏ ਕਿ ਪ੍ਰਦਸ਼ਨ ਦੌਰਾਨ ਸ਼ੁਭਕਰਨ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਪਾਤੜਾਂ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ, ਪਰ ਉਸ ਦੀ ਮੌ.ਤ ਹੋ ਗਈ ਸੀ । ਸ਼ੁਭਕਰਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਉਹ ਮੌ.ਤ ਤੋਂ ਤਿੰਨ-ਚਾਰ ਦਿਨ ਪਹਿਲਾਂ ਹੀ ਕਿਸਾਨ ਅੰਦੋਲਨ ਵਿੱਚ ਖਨੌਰੀ ਬਾਰਡਰ ‘ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।