ਪੰਜਾਬ ‘ਚ ਪੁਲਿਸ ਦੀ ਕਾਰਵਾਈ ਤੋਂ ਬਾਅਦ ਹਰਿਆਣਾ ‘ਚ ਵੀ ਹਲਚਲ ਤੇਜ਼ ਹੋ ਗਈ ਹੈ। ਅੰਬਾਲਾ ਦੇ ਕਿਸਾਨ ਆਗੂ ਨਵਦੀਪ ਜਲਬੇੜਾ ਵੱਲੋਂ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ‘ਚ ਸਾਹਮਣੇ ਆਉਣ ਤੋਂ ਬਾਅਦ ਅੰਬਾਲਾ ਪੁਲਸ ਚੌਕਸ ਹੈ। ਪੁਲਿਸ ਨਵਦੀਪ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਕੱਲ੍ਹ ਤੋਂ ਹੀ ਸ਼ੰਭੂ ਸਰਹੱਦ ‘ਤੇ ਸਖ਼ਤੀ ਵਧਾ ਦਿੱਤੀ ਗਈ ਹੈ। ਗੱਡੀ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਪੰਜਾਬ ਵਿੱਚ ਐਂਟਰੀ ਦਿੱਤੀ ਜਾ ਰਹੀ ਹੈ। ਹਰਿਆਣਾ-ਪੰਜਾਬ ਸਰਹੱਦ ‘ਤੇ ਆਰਜ਼ੀ ਪੁਲਿਸ ਚੌਕੀ ਵੀ ਸਥਾਪਿਤ ਕੀਤੀ ਗਈ ਹੈ ਤਾਂ ਜੋ ਮਾਹੌਲ ਖ਼ਰਾਬ ਨਾ ਹੋਵੇ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਦੱਸ ਦਈਏ ਕਿ ਨਵਦੀਪ ਨੇ ਐਤਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਸਮਰਥਕਾਂ ਨੂੰ ਸ਼ੰਭੂ ਬਾਰਡਰ ‘ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਸੀ, ਜਿਸ ਤੋਂ ਬਾਅਦ ਹਰਕਤ ‘ਚ ਆਈ ਪੁਲਸ ਨੇ ਕਈ ਲੋਕਾਂ ਨੂੰ ਹਿਰਾਸਤ ‘ਚ ਲਿਆ ਸੀ।