ਗੈਂਗਸਟਰ ਰੂਬਲ ਸਰਦਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਲਾਂਕਿ, ਉਸਨੂੰ ਉਡਾਣ ਭਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਮੁਤਾਬਕ ਰੂਬਲ ਸਰਦਾਰ ਵਿਰੁੱਧ ਇੱਕ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ ਤੇ ਪੁਲਿਸ ਟੀਮਾਂ ਉਸ ‘ਤੇ ਨਜਰ ਰੱਖ ਰਹੀਆਂ ਸਨ। ਉਹ ਬਦਨਾਮ ਹਾਸ਼ਿਮ ਗੈਂਗ ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ : ਮਾਨਸੂਨ ਮਗਰੋਂ ਪੰਜਾਬ ‘ਚ ਵਧੀ ਗਰਮੀ, ਪਾਰਾ 37 ਡਿਗਰੀ ਤੋਂ ਪਾਰ, ਜਾਣੋ ਕਦੋਂ ਮਿਲੇਗੀ ਰਾਹਤ
ਦਿੱਲੀ ਪੁਲਿਸ ਦੀ ਕਹਿਣ ‘ਤੇ ਉਸਨੂੰ ਇਮੀਗ੍ਰੇਸ਼ਨ ਜਾਂਚ ਦੌਰਾਨ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਮਗਰੋਂ ਦਿੱਲੀ ਪੁਲਿਸ ਦੀ ਇੱਕ ਟੀਮ ਪਹੁੰਚੀ ਅਤੇ ਹੁਣ ਉਸ ਦੀ ਦਿੱਲੀ ਵਾਪਸੀ ਲਈ ਕਾਗਜ਼ੀ ਕਾਰਵਾਈ ਕਰ ਰਹੀ ਹੈ। ਦਿੱਲੀ ਪੁਲਿਸ ਇੱਕ ਪ੍ਰੈਸ ਕਾਨਫਰੰਸ ਵਿੱਚ ਮਾਮਲੇ ਦੇ ਵੇਰਵਿਆਂ ਦਾ ਖੁਲਾਸਾ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
























