ਪੰਜਾਬ ਦੇ ਲੁਧਿਆਣਾ ਵਿੱਚ ਜਲੰਧਰ-ਪਾਨੀਪਤ ਹਾਈਵੇ ਤੇ ਬਣੇ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਰਾਸ਼ਟਰੀ ਰਾਜ ਮਾਰਗ ਅਥਾਰਟੀ (NHAI) ਨੇ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ। ਜਿਸ ‘ਚ NHAI ਨੇ ਕਿਹਾ ਕਿ 4 ਟੋਲ ਬੰਦ ਕੀਤੇ ਗਏ ਹਨ। NHAI ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਦੱਸ ਦਈਏ ਕਿ NHAI ਨੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਸਣੇ ਚਾਰ ਟੋਲ ਪਲਾਜ਼ਾ ਦੇ ਬੰਦ ਕਰਨ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ।
NHAI ਨੇ ਆਪਣੀ ਪਟੀਸ਼ਨ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਕਿਹਾ ਕਿ ਵਾਰ ਵਾਰ ਟੋਲ ਪਲਾਜ਼ਾ ’ਤੇ ਕਬਜ਼ਾ ਕਰਕੇ ਬੰਦ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦੇ ਮੰਤਰੀ ਵੀ ਇਸ ਪ੍ਰਦਰਸ਼ਨ ’ਚ ਸ਼ਾਮਲ ਹਨ। ਇਸ ਤਰ੍ਹਾਂ ਟੋਲ ਬੰਦ ਕਰਕੇ ਨਾ ਸਿਰਫ਼ ਕਾਨੂੰਨ ਵਿਵਸਥਾ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਬਲਕਿ ਇਸ ਨਾਲ ਖਜ਼ਾਨੇ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ।
NHAI ਨੇ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਟੋਲ ’ਤੇ ਟ੍ਰੈਕਟਰ-ਟਰਾਲੀ ਪਹਿਲਾਂ ਹੀ ਮੁਫਤ ਹਨ ਇਸਦੇ ਬਾਵਜੁਦ ਇਸ ਨੂੰ ਮੁੱਦਾ ਬਣਾਇਆ ਗਿਆ ਹੈ। NHAI ਨੇ ਕਿਹਾ ਕਿ ਉਨ੍ਹਾਂ ਨੂੰ ਇਸ ਨਾਲ 113 ਕਰੋੜ ਨੂੰ ਨੁਕਸਾਨ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪ੍ਰਦਰਸ਼ਨਕਾਰੀਆਂ ਦੁਆਰਾ ਟੋਲ ਬੰਦ ਕੀਤੇ ਜਾਣ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਭਾਰਤ ਦੀ ਸ਼ਾਨਦਾਰ ਜਿੱਤ ‘ਤੇ PM ਮੋਦੀ ਨੇ ਦਿੱਤੀ ਸੀ ਵਧਾਈ, ਹੁਣ ਸਫਲ ਕਪਤਾਨ ਨੇ ਜਵਾਬ ਦਿੰਦੇ ਕਿਹਾ…
ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਲਗਾਇਆ ਹੋਇਆ ਹੈ। ਕਿਸਾਨਾਂ ਨੇ ਵਧੇ ਹੋਏ ਟੋਲ ਰੇਟਾਂ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ। ਬੀਤੇ ਦਿਨ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਪੱਕਾ ਤਾਲਾ ਲਗਾ ਦਿੱਤਾ ਹੈ। ਜਿਸ ਤੋਂ ਬਾਅਦ ਲੋਕ ਫ੍ਰੀ ’ਚ ਟੋਲ ਪਲਾਜ਼ਾ ਚੋਂ ਲੰਘ ਰਹੇ ਹਨ। ਪ੍ਰਦਰਸਨਕਾਰੀਆਂ ਵੱਲੋਂ ਜਿਹੜੇ ਟੋਲ ਬੰਦ ਕੀਤੇ ਗਏ ਹਨ ਉਨ੍ਹਾਂ ’ਚ ਲਾਡੋਵਾਲ ਸਣੇ ਅੰਮ੍ਰਿਤਸਰ ਦਾ ਉਸਮਾ, ਜਲੰਧਰ ਦਾ ਚੱਕ ਬਾਹਮਣੀਆਂ ਟੌਲ ਪਲਾਜ਼ਾ ਅਤੇ ਅੰਬਾਲਾ ਦਾ ਘੱਗਰ ਟੋਲ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -: