ਗੁਰੂਹਰਸਹਾਏ ਵਿੱਚ ਐਕਸਾਈਜ਼ ਵਿਭਾਗ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਵੱਲੋਂ ਖ਼ੁਦ.ਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਜਸਵੰਤ ਸਿੰਘ ਫਰੀਦਕੋਟ ਰੋਡ ’ਤੇ ਸਥਿਤ ਕਿਸੇ ਦੁਕਾਨ ਦੇ ਚੁਬਾਰੇ ਵਿੱਚ ਕਿਰਾਏ ’ਤੇ ਰਹਿੰਦਾ ਸੀ, ਜਿੱਥੇ ਉਸਨੇ ਬੀਤੀ ਰਾਤ ਬਾਥਰੂਮ ਵਿਚ ਫਾਹਾ ਲੈ ਕੇ ਖੁਦ.ਕੁਸ਼ੀ ਕਰ ਲਈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਵੰਤ ਸਿੰਘ ਗਿੱਦੜਬਾਹਾ ਦਾ ਰਹਿਣ ਵਾਲਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਥਾਣਾ ਐਸ.ਐਚ.ੳ ਗੁਰੂਹਰਸਹਾਏ ਨੇ ਪੁਲਿਸ ਪਾਰਟੀ ਨਾਲ ਘਟਨਾ ਸਥਾਨ ’ਤੇ ਪਹੁੰਚ ਕੇ ਨੂੰ ਮ੍ਰਿਤਕ ਦੇਹ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾ.ਸ਼ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਫਿਲਹਾਲ ਜਸਵੰਤ ਸਿੰਘ ਕਿਸ ਕਾਰਨ ਇਹ ਖੌਫਨਾਕ ਕਦਮ ਚੁੱਕਿਆ ਹੈ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























