ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਹ ਸਵੇਰੇ 8:50 ਵਜੇ ਹਸਪਤਾਲ ਪਹੁੰਚੇ। ਹਸਪਤਾਲ ਦਾ ਨਿਯਮਤ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੈ। ਮੰਤਰੀ ਦੀ ਅਚਾਨਕ ਆਮਦ ਨੇ ਮੁਲਾਜ਼ਮਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।

Health Minister makes surprise
ਨਿਰੀਖਣ ਦੌਰਾਨ ਹਸਪਤਾਲ ਵਿੱਚ ਗੰਭੀਰ ਬੇਨਿਯਮੀਆਂ ਪਾਈਆਂ ਗਈਆਂ। ਸਿਹਤ ਮੰਤਰੀ ਨੇ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ। ਉਨ੍ਹਾਂ ਤੁਰੰਤ ਸਿਵਲ ਸਰਜਨ ਅਤੇ ਐਸ.ਐਚ.ਓ ਨੂੰ ਸਥਿਤੀ ਸੁਧਾਰਨ ਦੇ ਨਿਰਦੇਸ਼ ਦਿੱਤੇ। ਰਜਿਸਟ੍ਰੇਸ਼ਨ ਕਾਊਂਟਰ ’ਤੇ ਵਾਧੂ ਸਟਾਫ਼ ਨਿਯੁਕਤ ਕਰਨ ਲਈ ਕਿਹਾ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਨਿਰੀਖਣ ਦੌਰਾਨ ਕੁਝ ਡਾਕਟਰ ਡਿਊਟੀ ਤੋਂ ਗੈਰਹਾਜ਼ਰ ਸਨ – ਇਹ ਇੱਕ ਅਸਵੀਕਾਰਨਯੋਗ ਲਾਪਰਵਾਹੀ ਵਾਲਾ ਕੰਮ ਹੈ। ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੰਤਰੀ ਨੇ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਦਵਾਈਆਂ ਦੀ ਉਪਲਬਧਤਾ, ਸਟਾਫ਼ ਦੇ ਵਤੀਰੇ ਅਤੇ ਇਲਾਜ ਦੀ ਗੁਣਵੱਤਾ ਬਾਰੇ ਜਾਣਕਾਰੀ ਲਈ। ਉਨ੍ਹਾਂ ਆਉਣ ਵਾਲੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪੱਖਿਆਂ ਅਤੇ ਕੂਲਰਾਂ ਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਸ਼ੈੱਡ ਬਣਾਉਣ ਲਈ ਕਿਹਾ ਤਾਂ ਜੋ ਮਰੀਜਾਂ ਨੂੰ ਧੁੱਪ ਵਿਚ ਖੜਾ ਨਾ ਹੋਣਾ ਪਵੇ।
ਇਹ ਵੀ ਪੜ੍ਹੋ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸ਼ਨ ‘ਚ ਸੰਗਰੂਰ ਪੁਲਿਸ, ਧੂਰੀ ਵਿਖੇ ਚਲਾਇਆ CASO ਅਭਿਆਨ
ਮੰਤਰੀ ਨੇ ਕਿਹਾ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜ਼ਿੰਮੇਵਾਰ ਅਧਿਕਾਰੀਆਂ ਨੂੰ ਤੁਰੰਤ ਤਲਬ ਕੀਤਾ ਗਿਆ ਹੈ। ਗੈਰਹਾਜ਼ਰ ਅਤੇ ਲਾਪਰਵਾਹੀ ਵਰਤਣ ਵਾਲੇ ਸਟਾਫ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੇ ਦੱਸਿਆ ਕਿ ਨਿਰੀਖਣ ਦੌਰਾਨ ਮੰਤਰੀ ਵੱਲੋਂ ਲੰਬੀਆਂ ਕਤਾਰਾਂ ਨੂੰ ਘੱਟ ਕਰਨ ਅਤੇ ਕਾਰਜਸ਼ੈਲੀ ਵਿੱਚ ਸੁਧਾਰ ਲਈ ਦਿੱਤੀਆਂ ਹਦਾਇਤਾਂ ਦੀ ਤੁਰੰਤ ਪਾਲਣਾ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
