ਅੰਬੇਦਕਰ ਨਗਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਵਿਆਹ ਦਾ ਖਾਣਾ ਖਾਣ ਦੇ ਬਾਅਦ ਮਹਿਮਾਨਾਂ ਦੀ ਸਿਹਤ ਵਿਗੜ ਗਈ ਤੇ 50 ਤੋਂ 70 ਦੇ ਲਗਭਗ ਮਹਿਮਾਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ।
ਸਿਹਤ ਵਿਭਾਗ ਦੇ ਅਧਿਕਾਰੀ ਵੀ ਹਸਪਤਾਲ ਪਹੁੰਚਦੇ ਹਨ ਤੇ ਉਨ੍ਹਾਂ ਵੱਲੋਂ ਸੈਂਪਲ ਲਏ ਗਏ ਹਨ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਆਖਿਰਕਾਰ ਖਾਣੇ ਵਿਚ ਕੀ ਖਰਾਬੀ ਸੀ। ਸ਼ੁਰੂਆਤੀ ਜਾਂਚ ਵਿਚ ਮਾਮਲਾ ਫੂਡ ਪੁਆਇਜ਼ਨਿੰਗ ਦਾ ਦੱਸਿਆ ਜਾ ਰਿਹਾ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਬੀਮਾਰ ਹੋਏ ਮਹਿਮਾਨਾਂ ਨੇ ਰਸਮਲਾਈ ਤੇ ਚੌਮਿਨ ਖਾਧਾ ਸੀ। ਜਿਸ ਨਾਲ ਉਨ੍ਹਾਂ ਦੀ ਹਾਲਤ ਇੰਨੀ ਵਿਗੜ ਗਈ ਕਿ 50 ਦੇ ਕਰੀਬ ਲੋਕਾਂ ਨੂੰ ਦਸਤ ਲੱਗ ਗਏ ਤੇ ਉਲਟੀਆਂ ਵੀ ਆਉਣ ਲੱਗੀਆਂ।
ਇਹ ਵੀ ਪੜ੍ਹੋ : ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਾਰਟੀ ਨੇ MLA ਵਿਕਰਮਜੀਤ ਚੌਧਰੀ ਨੂੰ ਕੀਤਾ ਸਸਪੈਂਡ
ਡਾਕਟਰਾਂ ਦਾ ਕਹਿਣਾ ਹੈ ਕਿ ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਡਾਕਟਰਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲਾੜਾ ਤੇ ਲਾੜੀ ਦੇ ਸਾਰੇ ਰਿਸ਼ਤੇਦਾਰ ਡਾਕਟਰਾਂ ਦੀ ਨਿਗਰਾਨੀ ਵਿਚ ਹਨ।
ਵੀਡੀਓ ਲਈ ਕਲਿੱਕ ਕਰੋ -: