ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਹਿਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਜਗਜੀਤ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਦਿਨ ਦਿਨਾਂ ਦਾ ਸਮਾਂ ਦਿੱਤਾ ਹੈ। ਕੋਰਟ ਵੱਲੋਂ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣ ਦੇ ਆਦੇਸ਼ ਦਿੱਤੇ ਗਏ ਹਨ।
ਸੁਪਰੀਮ ਕੋਰਟ ਵਿੱਚ ਜਸਟਿਸ ਸੁਰਿਆਕਾਂਤ ਅਤੇ ਜਸਟਿਸ ਸੁਧਾਂਸ਼ੂ ਧੁਲਿਆ ਦੀ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ- ਬੀਤੇ ਕੱਲ੍ਹ ਪੰਜਾਬ ਬੰਦ ਸੀ, ਜਿਸ ਕਾਰਨ ਆਵਾਜਾਈ ਨਹੀਂ ਚੱਲੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਵਰ ਵੱਲੋਂ ਹੋਰ ਸਮਾਂ ਮੰਗ ਵਾਲੀ ਅਰਜ਼ੀ ਨੂੰ ਸਵੀਕਾਰ ਕਰ ਲਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਚੱਪੇ-ਚੱਪੇ ‘ਤੇ ਪੁਲਿਸ ਦਾ ਪਹਿਰਾ, ਦਿਲਜੀਤ ਦੋਸਾਂਝ ਦੇੇ Concert ‘ਚ ਜਾਣ ਤੋਂ ਪਹਿਲਾਂ ਪੜ੍ਹ ਲਓ ਅਡਵਾਇਜ਼ਰੀ
ਇਸ ਤੋਂ ਪਹਿਲਾ 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਡੱਲੇਵਾਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ। ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਖਰੀਦ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: