ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਕੀਤੇ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਸਬੰਧੀ ਦਾਇਰ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਇਸ ਦੌਰਾਨ ਕੇਂਦਰ, ਦਿੱਲੀ ਅਤੇ ਪੰਜਾਬ ਸਰਕਾਰਾਂ ਵੱਲੋਂ ਅਦਾਲਤ ਵਿੱਚ ਜਵਾਬ ਦਾਖ਼ਲ ਕੀਤਾ ਜਾਵੇਗਾ। ਪਿਛਲੀ ਸੁਣਵਾਈ ਵਿੱਚ ਸਰਕਾਰ ਨੇ ਤਿੰਨਾਂ ਧਿਰਾਂ ਤੋਂ ਜਵਾਬ ਮੰਗਿਆ ਸੀ।
ਹੇਠਲੀ ਅਦਾਲਤ ਨੇ 27 ਮਾਰਚ 2007 ਨੂੰ ਹਵਾਰਾ ਨੂੰ ਦੋਸ਼ੀ ਕਰਾਰ ਦਿੰਦਿਆਂ ਮੌਤ ਦੀ ਸਜ਼ਾ ਸੁਣਾਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ 2010 ਨੂੰ ਉਸ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਸੀ। 22 ਜਨਵਰੀ 2004 ਨੂੰ ਉਹ ਆਪਣੇ ਸਾਥੀਆਂ ਨਾਲ ਸੁਰੰਗ ਪੁੱਟ ਕੇ ਚੰਡੀਗੜ੍ਹ ਬੁਢਲਾਡਾ ਜੇਲ੍ਹ ਤੋਂ ਫਰਾਰ ਹੋ ਗਿਆ ਸੀ। ਉਸ ਦੇ ਭੱਜਣ ਤੋਂ ਇਕ ਸਾਲ ਬਾਅਦ ਉਸ ਨੂੰ ਫੜ ਲਿਆ ਗਿਆ ਸੀ।
ਇਹ ਵੀ ਪੜ੍ਹੋ : ਜੱਜ ਦੇ ਹੁਕਮਾਂ ‘ਤੇ ਮਕਾਨ ਦਾ ਕਬਜ਼ਾ ਲੈਣ ਗਏ ਅਧਿਕਾਰੀਆਂ ਨੂੰ ਪੁੱਠੇ ਪੈਰੀਂ ਪਿਆ ਭੱਜਣਾ, ਜਾਣੋ ਪੂਰਾ ਮਾਮਲਾ
ਹਵਾਰਾ ਨੂੰ 21 ਸਤੰਬਰ 1995 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਮੁਕੱਦਮਾ ਚਲਾਇਆ ਗਿਆ ਅਤੇ ਦੋਸ਼ੀ ਠਹਿਰਾਇਆ ਗਿਆ। ਗ੍ਰਿਫ਼ਤਾਰੀ ਤੋਂ ਲੈ ਕੇ ਅੱਜ ਤੱਕ ਉਹ ਜੇਲ੍ਹ ਵਿੱਚ ਹੈ। ਉਹ 28 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ। ਉਹ 2005 ਤੋਂ ਜੇਲ੍ਹ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ -:
