ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ ਹੈ। ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਡੱਲੇਵਾਲ ਨਾਲ ਹੋਣ ਵਾਲੀ ਮੁਲਾਕਾਤ ਕਾਰਨ ਇਹ ਸੁਣਵਾਈ ਅੱਜ ਟਾਲ ਦਿੱਤੀ ਗਈ। ਹੁਣ ਇਸ ਮਾਮਲੇ ਨੂੰ ਲੈ ਕੇ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ।
ਇਹ ਵੀ ਪੜ੍ਹੋ : ਦਿੱਲੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ, ਕਾਂਗਰਸ ਨੇ ‘ਪਿਆਰੀ ਦੀਦੀ’ ਸਕੀਮ ਦਾ ਕੀਤਾ ਐਲਾਨ
ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਅੱਜ ਡੱਲੇਵਾਲ ਨਾਲ ਖਨੌਰੀ ਬਾਰਡਰ ਵਿਖੇ ਮੀਟਿੰਗ ਕਰੇਗੀ। ਕਮੇਟੀ ਇਸ ਦੇ ਚੇਅਰਮੈਨ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਬਣੇਗੀ। ਇਸ ਵਿੱਚ ਖੇਤੀ ਨੀਤੀ ਮਾਹਿਰ ਦੇਵੇਂਦਰ ਸ਼ਰਮਾ, ਖੇਤੀ ਆਰਥਿਕ ਨੀਤੀਆਂ ਦੇ ਮਾਹਿਰ ਆਰ.ਐਸ.ਘੁੰਮਣ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਸਾਬਕਾ ਡੀਜੀਪੀ ਬੀ.ਐਸ. ਸੰਧੂ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: