ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ 18 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅਦਾਲਤ ਭੁੱਖ ਹੜਤਾਲ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। ਡੱਲੇਵਾਲ MSP ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਦੇ SOFAT ਹਸਪਤਾਲ ‘ਤੇ ਇਨਕਮ ਟੈਕਸ ਦੀ ਰੇਡ, ਵੱਡੀ ਮਾਤਰਾ ‘ਚ ਨਕਦੀ ਬਰਾਮਦ
13 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਕਿਸਾਨਾਂ ਨੂੰ ਹਾਈਵੇਅ ਛੱਡ ਕੇ ਧਰਨੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਜਾਂ ਕੁਝ ਸਮੇਂ ਲਈ ਮੁਲਤਵੀ ਕਰਨ ਲਈ ਮਨਾਵੇ। ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ ਅਤੇ ਇਹ ਵੀ ਕਿਹਾ ਗਿਆ ਸੀ ਕਿ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: