ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ SYL ਵਿਵਾਦ ਨੂੰ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ। ਕੋਰਟ ਨੇ ਕਿਹਾ- “ਦੋਵੇਂ ਰਾਜ ਵਿਵਾਦ ਨੂੰ ਸੁਲਝਾਉਣ ਲਈ ਕੇਂਦਰ ਨਾਲ ਕਰਨ ਸਹਿਯੋਗ”
ਮਾਮਲੇ ਦੀ ਸੁਣਵਾਈ ਦੌਰਾਨ, ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੂੰ ਦੱਸਿਆ ਗਿਆ ਕਿ ਇਸਨੇ ਆਪਸੀ ਗੱਲਬਾਤ ਰਾਹੀਂ ਮੁੱਦੇ ਨੂੰ ਹੱਲ ਕਰਨ ਲਈ ਜ਼ਰੂਰੀ ਕਦਮ ਚੁੱਕੇ ਹਨ। ਇਸ ‘ਤੇ ਅਦਾਲਤ ਨੇ ਕਿਹਾ ਕਿ ਅਸੀਂ ਦੋਵਾਂ ਰਾਜਾਂ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹੱਲ ਲੱਭਣ ਦਾ ਨਿਰਦੇਸ਼ ਦਿੰਦੇ ਹਾਂ।
ਇਹ ਵੀ ਪੜ੍ਹੋ : ਜਲੰਧਰ : PNB ਦੇ ਬਾਹਰ ਸੁਰੱਖਿਆ ਗਾਰਡ ਦੇ ਹੱਥੋਂ ਬੰਦੂਕ ਡਿੱਗਣ ਕਾਰਨ ਚੱਲੀ ਗੋਲੀ, ਘਟਨਾ CCTV ‘ਚ ਕੈਦ
ਕੇਂਦਰ ਸਰਕਾਰ ਵੱਲੋਂ ਸੁਣਵਾਈ ਦੌਰਾਨ ਏਐਸਜੀ ਐਸ਼ਵਰਿਆ ਭਾਟੀ ਨੇ ਅਦਾਲਤ ਨੂੰ ਦੱਸਿਆ ਕਿ ਅਸੀਂ ਵਿਚੋਲਗੀ ਦੀ ਕੋਸ਼ਿਸ਼ ਕੀਤੀ ਹੈ, ਪਰ ਹੁਣ ਰਾਜਾਂ ਨੂੰ ਵੀ ਇਮਾਨਦਾਰੀ ਨਾਲ ਸਹਿਯੋਗ ਕਰਨਾ ਪਵੇਗਾ। ਇਸ ਦੌਰਾਨ ਹਰਿਆਣਾ ਸਰਕਾਰ ਦੇ ਵਕੀਲ ਸ਼ਿਆਮ ਦੀਵਾਨ ਨੇ ਕਿਹਾ ਕਿ ਗੱਲਬਾਤ ਰਾਹੀਂ ਕੋਈ ਹੱਲ ਨਹੀਂ ਨਿਕਲ ਸਕਦਾ। ਜਿੱਥੋਂ ਤੱਕ ਨਹਿਰ ਦੇ ਨਿਰਮਾਣ ਦਾ ਸਵਾਲ ਹੈ, ਹਰਿਆਣਾ ਨੇ ਆਪਣੇ ਖੇਤਰ ਵਿੱਚ ਸਾਰਾ ਕੰਮ ਪੂਰਾ ਕਰ ਲਿਆ ਹੈ ਅਤੇ ਪਾਣੀ ਨਾ ਛੱਡਣਾ ਇੱਕ ਵੱਡਾ ਮੁੱਦਾ ਹੈ। ਤੁਹਾਨੂੰ ਦੱਸ ਦੇਈਏ ਕਿ ਜੇਕਰ 13 ਅਗਸਤ ਤੱਕ ਮਾਮਲਾ ਹੱਲ ਨਹੀਂ ਹੁੰਦਾ ਹੈ, ਤਾਂ ਸੁਪਰੀਮ ਕੋਰਟ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
























