ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਮੁੜ ਸੁਣਵਾਈ ਹੋਵੇਗੀ। ਅਦਾਲਤ ‘ਚ ਮਾਮਲੇ ਦੀ ਸੁਣਵਾਈ ਦੁਪਹਿਰ ਕਰੀਬ 2 ਵਜੇ ਹੋਵੇਗੀ। ਅੱਜ ਹੋਣ ਵਾਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਸਕਦੀ ਹੈ। ਇਸ ਦੌਰਾਨ ਪੰਜਾਬ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਰਿਪੋਰਟ ਸੌਂਪੇਗੀ।
ਬੀਤੇ ਕੱਲ੍ਹ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਜਤਾਈ ਸੀ। ਇਸ ਦੇ ਨਾਲ ਹੀ ਅਦਾਲਤ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ 24 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ ਗਿਆ। ਕਿਸਾਨ 10 ਮਹੀਨਿਆਂ ਤੋਂ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਜੋਰਜੀਆ ਰੈਸਟੋਰੈਂਟ ਹਾ.ਦ.ਸਾ : ਮ੍ਰਿ.ਤ.ਕਾਂ ‘ਚ ਮਾਨਸਾ ਤੇ ਜਲੰਧਰ ਦੇ 2 ਨੌਜਵਾਨ ਵੀ ਸ਼ਾਮਿਲ
ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਨ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅੰਦੋਲਨ ਦੀ ਹਮਾਇਤ ਵਿੱਚ ਹਨ, ਉਨ੍ਹਾਂ ਨੂੰ ਬੰਦ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ ਤੇ ਭਵਿੱਖ ਚ ਪੱਕਾ ਰੇਲ ਰੋਕੋ ਅੰਦੋਲਨ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਵਪਾਰ ਮੰਡਲ, ਦੁਕਾਨਦਾਰਾਂ, ਵਕੀਲਾਂ ਤੇ ਸੂਬਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ- “ਜੇ ਜਗਜੀਤ ਡੱਲੇਵਾਲ ਨਾਲ ਪਿਆਰ ਹੈਜੇ ਪੰਜਾਬ ਦੀ ਹੋਂਦ ਬਚਾਉਣਾ ਚਾਉਂਦੇ ਹੋ ਤਾਂ 30 ਦਸੰਬਰ ਨੂੰ ਬੰਦ ਰਖਿਆ ਜਾਵੇ ਪੰਜਾਬ”।
ਵੀਡੀਓ ਲਈ ਕਲਿੱਕ ਕਰੋ -: