ਪੰਜਾਬ ਵਿੱਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਲੋਕ ਪ੍ਰੇਸ਼ਾਨ ਹਨ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਪਾਰ ਹੋ ਗਿਆ ਹੈ। ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।
ਇਸ ਦੌਰਾਨ ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਲੂ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਅਤੇ ਕੱਲ੍ਹ ਰਾਤ ਲਈ Warm Night Alert ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਲੋਕਾਂ ਨੂੰ ਰਾਤ ਨੂੰ ਵੀ ਗਰਮੀ ਤੋਂ ਰਾਹਤ ਨਹੀਂ ਮਿਲੇਗੀ।
ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਫਰੀਦਕੋਟ, ਬਠਿੰਡਾ, ਮੋਗਾ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਹੀਟ ਵੇਵ ਅਤੇ ਵਾਰਮ ਨਾਈਟ ਸਬੰਧੀ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਰਨਾਲਾ, ਸੰਗਰੂਰ, ਲੁਧਿਆਣਾ, ਮਾਨਸਾ, ਕਪੂਰਥਲਾ ਅਤੇ ਜਲੰਧਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਕਸ਼ਨ, ਬਠਿੰਡਾ ਦਾ DSP ਸਸਪੈਂਡ, ਨ.ਸ਼ਾ ਤ.ਸ.ਕ.ਰਾਂ ਨਾਲ ਸਬੰਧਾਂ ਦਾ ਸ਼ੱਕ!
ਇਸ ਦੇ ਨਾਲ ਹੀ ਭਿਆਨਕ ਗਰਮੀ ਦੇ ਪ੍ਰਕੋਪ ਤੋਂ ਬਾਅਦ 12 ਜੂਨ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ 12 ਅਤੇ 13 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। 13 ਜੂਨ ਨੂੰ ਤੂਫਾਨ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: