ਮੌਸਮ ਵਿਭਾਗ ਨੇ ਸ਼ੁੱਕਰਵਾਰ ਤੋਂ ਪੰਜਾਬ ਵਿੱਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਾਬ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਲੂ ਚੱਲੇਗੀ।
ਉਥੇ ਹੀ ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਵਿਚ ਮੁੜ ਤੋਂ ਬਦਲਾਅ ਆਏਗਾ। 19 ਮਈ ਤੋਂ ਤਿੰਨ ਦਿਨਾਂ ਲਈ ਪੰਜਾਬ ਵਿੱਚ ਕੁਝ ਥਾਵਾਂ ‘ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਕਿਉਂਕਿ ਤਾਪਮਾਨ ਘਟੇਗਾ।

ਵਿਭਾਗ ਨੇ 3 ਦਿਨਾਂ ਲਈ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਸੀ।
ਵਿਭਾਗ ਮੁਤਾਬਕ 19 ਮਈ ਨੂੰ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜਦੋਂ ਕਿ 20 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜ਼ਿਕਰੋਗ ਹੈ ਕਿ ਅੱਜਕਲ੍ਹ ਸੂਬੇ ਵਿੱਚ ਲਗਾਤਾਰ ਖੁਸ਼ਕ ਮੌਸਮ ਹੈ। ਗਰਮ ਹਵਾਵਾਂ ਅਤੇ ਤੇਜ਼ ਧੁੱਪ ਕਾਰਨ ਤਾਪਮਾਨ ਵਧ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ ਮੌਸਮ ਵਿੱਚ ਸਾਵਧਾਨ ਰਹਿਣਾ ਬਹੁਤ ਜ਼ਰੂਰੀ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਹੋਰ ਵਧੇਗਾ।
ਇਹ ਵੀ ਪੜ੍ਹੋ : ਮੁੜ ਕੋਰੋਨਾ ਦੀ ਦਸਤਕ! ਹਾਂਗਕਾਂਗ ਤੋਂ ਲੈ ਕੇ ਸਿੰਗਾਪੁਰ ਤੱਕ ਅਚਾਨਕ ਵਧੇ ਮਾਮਲੇ, ਹਾਈ ਅਲਰਟ ਜਾਰੀ
ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ ਵੇਲੇ ਬਾਹਰ ਜਾਣ ਤੋਂ ਬਚਣ, ਜ਼ਿਆਦਾ ਪਾਣੀ ਪੀਣ ਅਤੇ ਹਲਕੇ ਸੂਤੀ ਕੱਪੜੇ ਪਾਉਣ ਦੀ ਸਲਾਹ ਦਿੱਤੀ ਹੈ। ਜਦੋਂ ਕਿ ਖੁਸ਼ਕ ਮੌਸਮ ਵਿੱਚ ਹੀਟ ਸਟ੍ਰੋਕ, ਡੀਹਾਈਡਰੇਸ਼ਨ ਅਤੇ ਚਮੜੀ ਨਾਲ ਸਬੰਧਤ ਸਮੱਸਿਆਵਾਂ ਦਾ ਖ਼ਤਰਾ ਵੱਧ ਜਾਂਦਾ ਹੈ। ਖਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਵਾਧੂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























