ਹੁਸ਼ਿਆਰਪੁਰ ਟਾਂਡਾ ਰੋਡ ਸਰਾਏ ‘ਤੇ ਪੈਟਰੋਲ ਪੰਪ ਕੋਲ ਟਰੱਕ ਤੇ ਇਨੋਵਾ ਗੱਡੀ ਦੀ ਟੱਕਰ ਹੋ ਗਈ। ਹਾਦਸੇ ਵਿਚ ਬੱਚੇ ਸਣੇ 4 ਜਣਿਆਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ ਇਕ ਮਹਿਲਾ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਕਾਰ ਜੰਮੂ-ਕਸ਼ਮੀਰ ਨੰਬਰ ਦੀ ਦੱਸੀ ਜਾ ਰਹੀ ਹੈ ਪਰ ਅਜੇ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।ਤੇ ਟਰੱਕ ਹਰਿਆਣੇ ਦਾ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਟਾਂਡਾ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਦੂਜੇ ਪਾਸੇ ਪੁਲਿਸ ਜਾਂਚ ਕਰ ਰਹੀ ਹੈ ਕਿ ਹਾਦਸੇ ਕਿਵੇਂ ਹੋਇਆ, ਨਾਲ ਹੀ ਇਹ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਾਰ ਵਿਚ ਕੌਣ-ਕੌਣ ਲੋਕ ਬੈਠੇ ਸਨ। ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਰ ਤੇ ਟਰੱਕ ਵਿਚਾਲੇ ਹਾਦਸਾ ਇੰਨਾ ਭਿਆਨਕ ਸੀ ਕਿ ਇਨੋਵਾ ਗੱਡੀ ਦੀ ਪਛਾਣ ਕਰਨੀ ਵੀ ਮੁਸ਼ਕਲ ਹੋਈ ਪਈ ਹੈ। ਗੱਡੀ ਚਕਨਾਚੂਰ ਹੋ ਚੁੱਕੀ ਹੈ। ਟੱਕਰ ਦੇ ਬਾਅਦ ਕਾਰ ਦੂਜੇ ਪਾਸੇ ਜਾ ਡਿੱਗੀ ਹੈ। ਟਰੱਕ ਦਰੱਖਤ ਨਾਲ ਟਕਰਾਉਂਦਾ ਹੈ ਤੇ ਕਾਰ ਦੇ ਏਅਰਬੈਗ ਤੱਕ ਖੁੱਲ੍ਹ ਜਾਦੇ ਹਨ ਤੇ ਇਥੋਂ ਤੱਕ ਕਿ ਫਟ ਵੀ ਚੁੱਕੇ ਹਨ।