ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਨੇ ਇਕਦਮ ਕਰਵਟ ਲੈ ਲਿਆ ਹੈ। ਕਈ ਇਲਾਕਿਆਂ ਵਿੱਚ ਅੱਜ ਦਿਨ ਚੜ੍ਹਦੇ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ ਦਿਨੀਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦਾ ਕਹਿਣਾ ਹੈ ਕਿ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਹਾਲਾਂਕਿ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਮੌਸਮ ਬਹੁਤ ਤੇਜ਼ੀ ਨਾਲ ਬਦਲ ਸਕਦਾ ਹੈ। ਇਸ ਦੌਰਾਨ ਮੀਂਹ ਦੇ ਨਾਲ-ਨਾਲ ਤੂਫਾਨ ਅਤੇ ਗੜੇ ਵੀ ਪੈ ਸਕਦੇ ਹਨ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ। ਪੰਜਾਬ ਦੇ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖ਼ਰਾਬ ਮੌਸਮ ਦੇ ਨਾਲ ਕਾਫੀ ਪ੍ਰਭਾਵਿਤ ਹੋ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ 17 ਤੇ 21 ਅਪ੍ਰੈਲ ਨੂੰ ਰਹੇਗੀ ਸਰਕਾਰੀ ਛੁੱਟੀ, ਵਿੱਦਿਅਕ ਤੇ ਹੋਰ ਅਦਾਰੇ ਰਹਿਣਗੇ ਬੰਦ
ਪੱਛਮੀ ਗੜਬੜੀ ਕਾਰਨ ਉੱਤਰੀ-ਪੱਛਮੀ ਭਾਰਤ ਦੇ ਮੌਸਮ ਦੇ ਪੈਟਰਨ ਲਗਾਤਾਰ ਬਦਲ ਰਹੇ ਹਨ। ਇਸ ਕਾਰਨ 14 ਤੋਂ 15 ਅਪ੍ਰੈਲ ਦਰਮਿਆਨ ਮੀਂਹ ਅਤੇ ਹਨੇਰੀ ਚੱਲੇਗੀ। ਇਸ ਦੇ ਨਾਲ ਗੜੇ ਵੀ ਪੈਣਗੇ। ਇਸ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਅਤੇ ਤੂਫ਼ਾਨ ਦਾ ਅਲਰਟ ਹੈ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਵੀਡੀਓ ਲਈ ਕਲਿੱਕ ਕਰੋ -: