ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਨਾਭਾ ਜੇਲ੍ਹ ‘ਚ ਗੰਭੀਰ ਖ਼ਤਰੇ ਦੀ ਸੰਭਾਵਨਾ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਸੰਬੰਧਤ ਆਈ.ਜੀ. ਅਤੇ ਨਾਭਾ ਜੇਲ੍ਹ ਸੁਪਰਡੈਂਟ ਤੋਂ ਜ਼ਰੂਰੀ ਨਿਰਦੇਸ਼ ਹਾਸਲ ਕਰਨ ਅਤੇ ਮੰਗਲਵਾਰ ਸਵੇਰੇ ਅਦਾਲਤ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਇਹ ਮੁੱਦਾ ਸੰਵੇਦਨਸ਼ੀਲ ਹੈ ਅਤੇ ਕੱਲ੍ਹ ਜ਼ਰੂਰੀ ਸੂਚੀ ਤੋਂ ਬਾਅਦ ਸਭ ਤੋਂ ਪਹਿਲਾਂ ਇਸ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾਵੇਗੀ। ਮਜੀਠੀਆ ਦੇ ਵਕੀਲ ਨੇ ਏ.ਡੀ.ਜੀ.ਪੀ. ਇੰਟੈਲੀਜੈਂਸ ਦੇ ਇਕ ਤਾਜ਼ਾ ਪੱਤਰ ਦਾ ਹਵਾਲਾ ਦਿੱਤਾ, ਜਿਸ ‘ਚ ਖੁਲਾਸਾ ਹੋਇਆ ਹੈ ਕਿ ਮਜੀਠੀਆ ਨੂੰ ਜੇਲ੍ਹ ਅੰਦਰ ਵੀ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤੋਂ ਖ਼ਤਰਾ ਹੈ।
ਇਹ ਵੀ ਪੜ੍ਹੋ : ਇੱਕ ਹਫਤਾ ਲੇਟ ਹੋਈ ਪੰਜਾਬ CM ਸਿਹਤ ਯੋਜਨਾ, ਹੁਣ ਇਸ ਤਰੀਕ ਨੂੰ ਹੋਵੇਗੀ ਲਾਂਚ
ਅਦਾਲਤ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਨਿਰਦੇਸ਼ ਦਿੱਤਾ ਕਿ ਉਹ ਤੁਰੰਤ ਸਬੰਧਤ ਆਈ.ਜੀ. ਅਤੇ ਨਾਭਾ ਜੇਲ੍ਹ ਪ੍ਰਸ਼ਾਸਨ ਤੋਂ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਅਤੇ ਇਸ ਨੂੰ ਅਦਾਲਤ ਸਾਹਮਣੇ ਪੇਸ਼ ਕਰਨ, ਜਿਸ ਵਿਚ ਮੌਜੂਦਾ ਸੁਰੱਖਿਆ ਪ੍ਰੋਟੋਕੋਲ, ਧਮਕੀ ਮੁਲਾਂਕਣ ਅਤੇ ਜ਼ਰੂਰੀ ਸਾਵਧਾਨੀ ਉਪਾਵਾਂ ਦੇ ਵੇਰਵੇ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -:
























