ਘਰ-ਘਰ ਆਟੇ ਦੀ ਹੋਮ ਡਿਲੀਵਰੀ ਦੀ ਪੰਜਾਬ ਸਰਕਾਰ ਦੀ ਸਕੀਮ ਦੇ ਮਾਮਲੇ ਵਿੱਚ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਇਸ ਸਕੀਮ ਦੇ ਤਹਿਤ ਕਿਸੇ ਤੀਸਰੇ ਪੱਖ ਨੂੰ ਲਾਭ ਦਿੱਤੇ ਜਾਣ ਯਾਨੀ ਕਿ ਥਰਡ ਪਾਰਟੀ ਰਾਈਟਸ ਨਾ ਬਣਾਏ ਜਾਣ ‘ਤੇ ਹਾਈਕੋਰਟ ਨੇ ਜੋ ਰੋਕ ਲਗਾਈ ਸੀ ਉਸਨੂੰ ਵਾਪਸ ਲੈ ਲਿਆ ਹੈ। ਹਾਈ ਕੋਰਟ ਨੇ ਵੀਰਵਾਰ ਨੂੰ ਪੁਰਾਣੇ ਹੁਕਮ ਨੂੰ ਵਾਪਸ ਲੈ ਲਿਆ ਹੈ । ਹੁਣ ਇਹ ਮਾਮਲਾ ਹਾਈ ਕੋਰਟ ਦੇ ਡਬਲ ਬੈਂਚ ਅੱਗੇ ਸੁਣਵਾਈ ਲਈ ਭੇਜਿਆ ਗਿਆ ਹੈ।
ਦੱਸ ਦੇਈਏ ਕਿ ਸਰਕਾਰ ਦੀ ਇਸ ਸਕੀਮ ਦੇ ਖਿਲਾਫ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਐਸੋਸੀਏਸ਼ਨ ਦੇ ਮੈਂਬਰ ਮੌਜੂਦਾ ਸਮੇਂ ਵਿੱਚ ਪੰਜਾਬ ਰਾਜ ਵਿੱਚ ਵਾਜਬ ਕੀਮਤ ਦੀਆਂ ਦੁਕਾਨਾਂ ਚਲਾ ਰਹੇ ਹਨ । ਹੁਣ ਸਰਕਾਰ ਨੇ ਆਟੇ ਦੀ ਹੋਮ ਡਿਲੀਵਰੀ ਕਰਨ ਦੀ ਯੋਜਨਾ ਬਣਾਈ ਹੈ, ਜਿਸ ਰਾਹੀਂ ਸਰਕਾਰ ਹੁਣ ਉਨ੍ਹਾਂ ਨੂੰ ਇੱਕ ਤਰ੍ਹਾਂ ਨਾਲ ਬਾਹਰ ਕੱਢ ਕੇ ਇਹ ਕੰਮ ਨਵੀਆਂ ਏਜੰਸੀਆਂ ਨੂੰ ਦੇ ਰਹੀ ਹੈ । ਇਸ ਲਈ ਟੈਂਡਰ ਜਾਰੀ ਕੀਤੇ ਗਏ ਹਨ। ਇਹ ਸਕੀਮ 1 ਅਕਤੂਬਰ ਤੋਂ ਲਾਗੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਰੂਸ ਦੇ 38 ਸ਼ਹਿਰਾਂ ‘ਚ ਪੁਤਿਨ ਖਿਲਾਫ ਪ੍ਰਦਰਸ਼ਨ, ‘ਨੋ ਟੂ ਵਾਰ’ ਦੇ ਨਾਅਰੇ, 1,300 ਲੋਕ ਹਿਰਾਸਤ ‘ਚ
ਹਾਈਕੋਰਟ ਦੇ ਸਿੰਗਲ ਬੈਂਚ ਨੇ 13 ਸਤੰਬਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਨਾਲ ਹੀ ਅਗਲੇ ਹੁਕਮਾਂ ਤੱਕ ਕਿਸੇ ਵੀ ਤੀਜੀ ਧਿਰ ਨੂੰ ਲਾਭ ਦੇਣ ‘ਤੇ ਰੋਕ ਲਗਾ ਦਿੱਤੀ ਸੀ । ਰੋਕ ਦੇ ਇਸ ਆਦੇਸ਼ ਨੂੰ ਸਰਕਾਰ ਨੇ ਡਬਲ ਬੈਂਚ ਵਿੱਚ ਚੁਣੌਤੀ ਦਿੰਦੇ ਹੋਏ ਕਿਹਾ ਕਿ ਸਿੰਗਲ ਬੈਂਚ ਇਸ ਪਟੀਸ਼ਨ ‘ਤੇ ਸੁਣਵਾਈ ਨਹੀਂ ਕਰ ਸਕਦਾ।
ਦੱਸ ਦੇਈਏ ਕਿ ਇਸ ’ਤੇ ਡਬਲ ਬੈਂਚ ਨੇ ਸਰਕਾਰ ਦੀ ਅਪੀਲ ਦਾ ਨਿਪਟਾਰਾ ਕਰਦਿਆਂ ਸਿੰਗਲ ਬੈਂਚ ਨੂੰ ਰੋਕ ਦੇ ਹੁਕਮਾਂ ’ਤੇ ਮੁੜ ਵਿਚਾਰ ਕਰਨ ਦੇ ਹੁਕਮ ਦਿੱਤੇ ਸਨ । ਹੁਣ ਸਿੰਗਲ ਬੈਂਚ ਨੇ ਆਪਣੇ ਪੁਰਾਣੇ ਹੁਕਮਾਂ ਨੂੰ ਵਾਪਸ ਲੈਂਦਿਆਂ ਇਸ ਪਟੀਸ਼ਨ ਨੂੰ ਡਬਲ ਬੈਂਚ ਕੋਲ ਸੁਣਵਾਈ ਲਈ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: