ਪੰਜਾਬ-ਹਰਿਆਣਾ ਹਾਈਕੋਰਟ ਨੇ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਾਰੇ ਅਦਾਲਤੀ ਕੰਪਲੈਕਸਾਂ ਦੇ ਸੁਰੱਖਿਆ ਵੇਰਵੇ ਤਲਬ ਕੀਤੇ ਹਨ। ਹਾਈ ਕੋਰਟ ਦੇ ਰਜਿਸਟਰਾਰ ਜਨਰਲ ਸੰਜੀਵ ਬੇਰੀ ਨੇ ਸਾਰੇ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਨੂੰ ਪੱਤਰ ਲਿਖ ਕੇ ਇਸ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਹਨ।
ਸਾਰੇ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੀ ਅਦਾਲਤੀ ਕੰਪਲੈਕਸ ਅਤੇ ਨਿਆਂਇਕ ਅਧਿਕਾਰੀਆਂ ਦੀ ਰਿਹਾਇਸ਼ ਦੀ ਸੁਰੱਖਿਆ ਸਬੰਧੀ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ। ਜੇਕਰ ਸੁਰੱਖਿਆ ਸੰਬੰਧੀ ਕੋਈ ਕਮੀ ਹੈ, ਤਾਂ ਇਸ ਨੂੰ ਠੀਕ ਕਰਨ ਲਈ ਕਿਹੜੇ ਕਦਮ ਚੁੱਕੇ ਗਏ ਹਨ?
ਇਸ ਦੇ ਨਾਲ ਹੀ ਇਹ ਵੀ ਪੁੱਛਿਆ ਗਿਆ ਹੈ ਕਿ ਕੀ ਅਦਾਲਤੀ ਕੰਪਲੈਕਸ ਵਿੱਚ ਦਾਖਲ ਹੋਣ ਵਾਲਿਆਂ ਦੀ ਨਿਯਮਤ ਤਲਾਸ਼ੀ ਲਈ ਜਾਂਦੀ ਹੈ। ਸੀਸੀਟੀਵੀ ਕੈਮਰੇ ਠੀਕ ਤਰ੍ਹਾਂ ਕੰਮ ਕਰ ਰਹੇ ਹਨ ਜਾਂ ਨਹੀਂ। ਇਸ ਤੋਂ ਇਲਾਵਾ ਅਦਾਲਤੀ ਕੰਪਲੈਕਸ ਦੀ ਸੁਰੱਖਿਆ ਅਤੇ ਨਿਆਂ ਅਧਿਕਾਰੀਆਂ ਤੋਂ ਜੱਜਾਂ ਤੋਂ ਸੁਝਾਅ ਮੰਗੇ ਗਏ।
ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾਕੇ ਤੋਂ ਬਾਅਦ ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਇਸ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੀਜੇਆਈ ਰਮਨਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੂੰ ਬੁਲਾ ਕੇ ਘਟਨਾਕ੍ਰਮ ਬਾਰੇ ਜਾਣਕਾਰੀ ਲਈ।
ਵੀਡੀਓ ਲਈ ਕਲਿੱਕ ਕਰੋ -: