ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਜੋਗੀ ਰਾਜ ਸਤਿਗੁਰੂ ਬਾਵਾ ਲਾਲ ਜੀ ਮਹਾਰਾਜ ਦੇ ਜਨਮ ਦਿਵਸ ਦੇ ਮੱਦੇਨਜ਼ਰ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਗੁਰਦਾਸਪੁਰ ਦੇ ਡੀਸੀ ਨੇ 20 ਜਨਵਰੀ (ਮੰਗਲਵਾਰ) ਨੂੰ ਜ਼ਿਲ੍ਹਾ ਪੱਧਰੀ ਛੁੱਟੀ ਦਾ ਐਲਾਨ ਕੀਤਾ ਹੈ।

ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਵਾਂ (ਸਕੂਲ ਅਤੇ ਕਾਲਜ) ਇਸ ਦਿਨ ਬੰਦ ਰਹਿਣਗੀਆਂ। ਪ੍ਰਸ਼ਾਸਨ ਨੇ ਇਹ ਫੈਸਲਾ ਸ਼ਰਧਾਲੂਆਂ ਦੀਆਂ ਭਾਵਨਾਵਾਂ ਅਤੇ ਧਾਰਮਿਕ ਰਸਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ।
ਇਹ ਵੀ ਪੜ੍ਹੋ : ਅਜਨਾਲਾ ਨੂੰ ਮਿਲੀ ਵੱਡੀ ਸੌਗਾਤ, CM ਮਾਨ ਨੇ ਸਰਕਾਰੀ ਡਿਗਰੀ ਕਾਲਜ ਦਾ ਰੱਖਿਆ ਨੀਂਹ ਪੱਥਰ
ਵੀਡੀਓ ਲਈ ਕਲਿੱਕ ਕਰੋ -:
























