ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਉਤਸਵ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਵੱਲੋਂ 4 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 4 ਫਰਵਰੀ ਨੂੰ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫਤਰਾਂ ਵਿਚ ਛੁੱਟੀ ਰਹੇਗੀ।
ਡੀਸੀ ਜਸਪ੍ਰੀਤ ਸਿੰਘ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 4 ਫਰਵਰੀ ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ-ਕਾਲਜਾਂ ਸਮੇਤ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਰੂਟ ਵੀ ਡਾਇਵਰਟ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -: