ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋ 15 ਮਾਰਚ ਤੱਕ ਹੋਲੇ ਮਹੱਲੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇੱਥੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ। ਜਿਸ ਕਰਕੇ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਤੋਂ ਤਿੰਨ ਦਿਨਾਂ ਤੱਕ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ।

Holiday in Sri Anandpur Sahib
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੇ ਜਿਹੜੇ ਵਿੱਦਿਅਕ ਅਦਾਰਿਆ ਵਿਚ ਇਮਤਿਹਾਨ ਚੱਲ ਰਹੇ ਹਨ ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ। ਵਿੱਦਿਅਕ ਅਦਾਰੇ ਸਰਕਾਰੀ ਅਤੇ ਪ੍ਰਾਈਵੇਟ ਜਿਨ੍ਹਾਂ ਵਿਚ ਇਮਤਿਹਾਨ ਨਹੀਂ ਚੱਲ ਰਹੇ ,ਉਨ੍ਹਾਂ ਵਿੱਚ 13 ਤੋ 15 ਮਾਰਚ ਤੱਕ ਛੁੱਟੀ ਰਹੇਗੀ। ਜਿਲ੍ਹਾ ਮੈਜਿਸਟ੍ਰੇਟ ਨੇ ਇਹ ਹੁਕਮ ਜਿਲ੍ਹਾ ਸਿੱਖਿਆ ਅਫਸਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖ ਕੇ ਕੀਤੇ ਹਨ।
ਇਹ ਵੀ ਪੜ੍ਹੋ : ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ੋ.ਰਦਾ.ਰ ਟੱਕ.ਰ, ਹਾ.ਦਸੇ ‘ਚ ਇੱਕ ਵਿਅਕਤੀ ਦੀ ਮੌ.ਤ, 2 ਗੰਭੀਰ ਜ਼ਖਮੀ
ਆਪਣੇ ਹੁਕਮਾਂ ਵਿਚ ਉਨ੍ਹਾਂ ਨੇ ਜਿਲ੍ਹਾਂ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਸੈਕੰਡਰੀ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਵਿਦਿਆਰਥੀਆਂ ਨੁੰ ਪ੍ਰੀਖਿਆ ਕੇਂਦਰ ਵਿੱਚ ਜਾਣ ਲਈ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ਸਬੰਧੀ ਜਾਣੂ ਕਰਵਾਇਆ ਜਾਵੇ ਤਾ ਜੋ ਉਨ੍ਹਾਂ ਦੀ ਸਹੂਲਤ ਲਈ ਢੁਕਵੇ ਪ੍ਰਬੰਧ ਕੀਤੇ ਜਾ ਸਕਣ। 16 ਮਾਰਚ ਨੂੰ ਐਤਵਾਰ ਦਾ ਦਿਨ ਪੈ ਰਿਹਾ ਹੈ ਜਿਸ ਕਰਕੇ ਵੈਸੇ ਹੀ ਸਕੂਲ ਬੰਦ ਰਹਿਣਗੇ। ਇਸ ਤਰ੍ਹਾਂ ਲਗਾਤਾਰ 4 ਛੁੱਟੀਆਂ ਹੋ ਗਈਆਂ। ਹੁਣ ਬੱਚੇ ਸੋਮਵਾਰ ਯਾਨੀਕਿ 17 ਮਾਰਚ ਨੂੰ ਹੀ ਸਕੂਲ ਜਾ ਪਾਉਣਗੇ।
ਵੀਡੀਓ ਲਈ ਕਲਿੱਕ ਕਰੋ -:
