ਪੰਜਾਬ ਸਰਕਾਰ ਨੇ ਡਾ.ਬੀ.ਆਰ.ਅੰਬੇਦਕਰ ਜਯੰਤੀ ਮੌਕੇ 14 ਅਪ੍ਰੈਲ (ਸੋਮਵਾਰ) ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 14 ਅਪ੍ਰੈਲ ਨੂੰ ਡਾ: ਬੀ.ਆਰ. ਅੰਬੇਡਕਰ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਤਹਿਤ ਜਨਤਕ ਛੁੱਟੀ ਐਲਾਨ ਕੀਤੀ ਗਈ ਹੈ।
ਇਸ ਦੀ ਇੱਕ ਕਾਪੀ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜੀ ਗਈ ਹੈ। ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਅਦਾਰੇ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਨ.ਸ਼ਿ/ਆਂ ਦੇ ਖ਼ਾ/ਤ.ਮੇ ਲਈ ਯਤਨਸ਼ੀਲ ਸੁਖਵਿੰਦਰ ਬਿੰਦਰਾ ਨੂੰ ਕੇਂਦਰ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਦੱਸ ਦੇਈਏ ਕਿ ਬਾਬਾ ਸਾਹਿਬ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ, ਉਹ ਆਪਣੇ ਮਾਤਾ-ਪਿਤਾ ਦੇ 14ਵੇਂ ਬੱਚੇ ਸਨ। ਉਨ੍ਹਾਂ ਦੇ ਪਿਤਾ ਸੂਬੇਦਾਰ ਰਾਮਜੀ ਮਾਲੋਜੀ ਸਕਪਾਲ ਸਨ, ਜੋ ਬ੍ਰਿਟਿਸ਼ ਆਰਮੀ ਵਿੱਚ ਸਨ। ਬੀ. ਆਰ. ਅੰਬੇਡਕਰ ਦੇ ਪਿਤਾ ਸੰਤ ਕਬੀਰ ਦੇ ਪੈਰੋਕਾਰ ਸਨ। ਭੀਮ ਰਾਓ ਰਾਮਜੀ ਅੰਬੇਡਕਰ ਦੋ ਸਾਲ ਦੇ ਸਨ ਜਦੋਂ ਉਨ੍ਹਾਂ ਦੇ ਪਿਤਾ ਸੇਵਾਮੁਕਤ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
