ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਰਾਤ ਇਹ ਸੂਚਨਾ ਮਿਲੀ ਸੀ ਕਿ ਦੋਹਾ ਪੁਲਿਸ ਵਲੋਂ ਵਾਪਸ ਕੀਤੇ ਗਏ ਪਾਵਨ ਸਰੂਪ ਲੈ ਕੇ ਵਿਅਕਤੀ ਹਵਾਈ ਉਡਾਨ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਵਿਖੇ ਪਹੁੰਚ ਰਹੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ਤੋਂ ਇਹ ਪਾਵਨ ਸਰੂਪ ਸੰਬੰਧਿਤ ਵਿਅਕਤੀਆਂ ਪਾਸੋਂ ਪ੍ਰਾਪਤ ਕਰਕੇ ਪਾਲਕੀ ਸਾਹਿਬ ਵਾਲੀ ਗੱਡੀ ਰਾਹੀਂ ਮਰਯਾਦਾ ਅਤੇ ਸਤਿਕਾਰ ਸਹਿਤ ਲਿਆ ਕੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਤਰਨ ਤਾਰਨ ਪੁਲਿਸ ਨੂੰ ਮਿਲੀ ਸਫਲਤਾ, 4.8 ਲੱਖ ਰੁਪਏ ਸਣੇ ਵੱਡੀ ਮਾਤਰਾ ‘ਚ ਹ.ਥਿਆ.ਰ ਕੀਤਾ ਬਰਾਮਦ
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮਾਮਲੇ ਦੀ ਰਿਪੋਰਟ ਪਾਵਨ ਸਰੂਪ ਪ੍ਰਾਪਤ ਕਰਨ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਪਾਸੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਸਰਕਾਰ ਤੋਂ ਬਿਨਾਂ ਮਨਜ਼ੂਰੀ ਦੇ ਇੱਕ ਧਾਰਮਿਕ ਸੰਸਥਾ ਨੂੰ ਚਲਾਉਣ ਦੇ ਮਾਮਲੇ ਵਿੱਚ ਇੱਕ ਭਾਰਤੀ ਨਾਗਰਿਕ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਜ਼ਬਤ ਕੀਤੇ ਗਏ ਸਨ। ਪਿਛਲੇ ਹਫ਼ਤੇ ਕਤਰ ਵਿੱਚ ਸਰੂਪਾਂ ਨੂੰ ਜ਼ਬਤ ਕੀਤੇ ਜਾਣ ‘ਤੇ ਭਾਰਤ ਦੇ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਇੱਕ ਵਿਵਾਦ ਪੈਦਾ ਕਰ ਦਿੱਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਮੁੱਦਾ ਕਤਰ ਦੇ ਹਮਰੁਤਬਾ ਕੋਲ ਉਠਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: