ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਹੋਮਗਾਰਡ ਜਵਾਨ ਦੀ ਮੌਤ ਹੋ ਗਈ। ਹੋਮਗਾਰਡ ਜਵਾਨ ਡਿਊਟੀ ਤੋਂ ਘਰ ਵਾਪਸ ਜਾ ਰਿਹਾ ਸੀ, ਇਸ ਦੌਰਾਨ ਰਸਤੇ ਵਿੱਚ ਉਸ ਦੀ ਬਾਈਕ ਆਵਾਰਾ ਪਸ਼ੂ ਨਾਲ ਟਕਰਾ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਮੁਲਾਜ਼ਮ ਦੀ ਪਛਾਣ ਜਸਵੰਤ ਸਿੰਘ ਵਜੋਂ ਹੋਈ ਹੈ।
ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਓਮ ਪ੍ਰਕਾਸ਼ ਨੇ ਦੱਸਿਆ ਕਿ ਮ੍ਰਿਤਕ ਜਸਵੰਤ ਸਿੰਘ ਥਾਣਾ ਸਦਰ ਜਲਾਲਾਬਾਦ ਵਿਖੇ ਪੰਜਾਬ ਹੋਮ ਗਾਰਡ ਵਿੱਚ ਤਾਇਨਾਤ ਸੀ। ਬੀਤੀ ਸ਼ਾਮ ਜਦੋਂ ਉਹ ਆਪਣੀ ਡਿਊਟੀ ਤੋਂ ਘਰ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਬਾਈਕ ਅਵਾਰਾ ਪਸ਼ੂ ਨਾਲ ਟਕਰਾ ਗਈ। ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਜਲਾਲਾਬਾਦ ਲਿਜਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਮੈਂਬਰ ਕਮਲ ਚੌਧਰੀ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬੀਮਾਰ
ਮੌਕੇ ’ਤੇ ਪਹੁੰਚੇ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮ੍ਰਿਤਕ ਹੋਮਗਾਰਡ ਜਸਵੰਤ ਸਿੰਘ ਨੂੰ ਸਿਵਲ ਹਸਪਤਾਲ ਜਲਾਲਾਬਾਦ ਲਿਜਾਇਆ ਗਿਆ। ਜਿੱਥੋਂ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ। ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਆਂਦਾ ਗਿਆ।
ਵੀਡੀਓ ਲਈ ਕਲਿੱਕ ਕਰੋ -: