ਬਰਨਾਲਾ ਦੇ ਭਦੌੜ ਵਿਚ ਅੱਜ ਇੱਕ ਮੰਦਭਾਗੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਅਵਾਰਾ ਪਸ਼ੂ ਦੇ ਮੂਹਰੇ ਆ ਜਾਣ ਕਾਰਨ ਦੋ ਦੋਸਤਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਦੋਸਤ ਦੀ ਮੌਤ ਹੋ ਗਈ, ਜਦਕਿ ਦੂਜੇ ਦੀ ਹਾਲਤ ਗੰਭੀਰ ਹੈ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 39 ਸਾਲ ਸੀ, ਜਦਕਿ ਉਸ ਦੇ ਜ਼ਖਮੀ ਦੋਸਤ ਦੀ ਪਛਾਣ ਹਰਮਨ ਸਿੰਘ ਪੁੱਤਰ ਗੱਗੀ ਸਿੰਘ ਵਜੋਂ ਹੋਈ ਹੈ। ਦੋਵੇਂ ਭਦੌੜ ਦੇ ਕੋਲ ਪਿੰਡ ਤਲਵੰਡੀ ਰਹਿਣ ਵਾਲੇ ਸਨ।
ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਆਪਣੀ ਮਾਰੂਤੀ ਕਾਰ ਵਿਚ ਸਵਾਰ ਹੋ ਕੇ ਭਦੌੜ ਵਿਖੇ ਆ ਰਹੇ ਸਨ, ਉਨ੍ਹਾਂ ਅੱਗੇ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਨੂੰ ਬਚਾਉਂਦੇ-ਬਚਾਉਂਦੇ ਉਨ੍ਹਾਂ ਦੀ ਕਾਰ ਦਰੱਖਤ ਦੇ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਸੁਰਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਬਰਨਾਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪੂਰੀ ਤਰ੍ਹਾਂ ਪਰਖੱਚੇ ਉੱਡ ਗਏ। ਜਿਵੇਂ ਹੀ ਇਸ ਹਾਦਸੇ ਬਾਰੇ ਉਸ ਦੇ ਪਰਿਵਾਰ ਨੂੰ ਪਤਾ ਲੱਗਾ ਤਾਂ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ। ਜਾਣਕਾਰੀ ਮੁਤਾਬਕ ਸੁਰਿੰਦਰ ਸਿੰਘ ਤਿੰਨ ਬੱਚਿਆਂ ਦਾ ਪਿਤਾ ਸੀ ਤੇ ਬੜੀ ਮੁਸ਼ਕਲ ਨਾਲ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਘਰ ਦੇ ਕਮਾਉਣ ਵਾਲੇ ਦੇ ਚਲੇ ਜਾਣ ਮਗਰੋਂ ਹੁਣ ਉਸ ਦੀ ਪਤਨੀ ਤੇ ਬੱਚਿਆਂ ਲਈ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਔਖਾ ਹੋ ਜਾਵੇਗਾ। ਦੂਜੇ ਪਾਸੇ ਹਰਮਨ ਦੇ ਸਿਰ ਵਿਚ ਸੱਟ ਲੱਗੀ ਹੈ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਨ.ਸ਼ਾ ਤਸ/ਕਰ ਦਾ ਐ.ਨ/ਕਾ.ਊਂਟਰ, ਪੁਲਿਸ ਦੀ ਗੋ/ਲੀ ਲੱਗਣ ਨਾਲ ਹੋਇਆ ਜ਼ਖਮੀ
ਪਿੰਡ ਤਲਵੰਡੀ ਦੇ ਸਾਬਕਾ ਸਰਪੰ ਯਾਦਵਿੰਦਰ ਯਾਦੀ ਨੇ ਦੱਸਿਆ ਕਿ ਸੁਰਿੰਦਰ ਸਿੰਘ ਦੇ ਤਿੰਨ ਛੋਟੇ-ਛੋਟੇ ਬੱਚੇ ਹਨ। ਉਹ ਗਰੀਬ ਪਰਿਵਾਰ ਦਾ ਮੁੰਡਾ ਸੀ। ਹਰਮਨ ਸਿੰਘ ਵੀ ਗਰੀਬ ਪਰਿਵਾਰ ਨਾਲ ਹੀ ਸਬੰਧ ਰੱਖਦਾ ਸੀ, ਉਹ ਸੀਰੀਅਸ ਹੈ ਤੇ ਉਸ ਨੂੰ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ। ਪਿੰਡ ਵਾਲਿਆਂ ਨੇ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ, ਤਾਂ ਜੋ ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਗੁਜ਼ਾਰਾ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -:
