ਹੁਸ਼ਿਆਰਪੁਰ ਦੇ ਟਾਂਡਾ ਹੁਸ਼ਿਆਰਪੁਰ ਰੋਡ ‘ਤੇ ਪੈਂਦੇ ਪਿੰਡ ਖਡਿਆਲਾ ਸੈਣੀਆਂ ਨੇੜੇ ਅੱਜ ਸਵੇਰੇ ਇਕ ਸੜਕ ਹਾਦਸੇ ਵਿਚ ਸਕੂਟਰੀ ਸਵਾਰ ਮਹਿਲਾ ਦੀ ਮੌਤ ਹੋ ਗਈ । ਮ੍ਰਿਤਕ ਮਹਿਲਾ ਦੀ ਪਛਾਣ ਮਮਤਾ ਵਾਸੀ ਪਿੰਡ ਮਿਰਜਾਪੁਰ ਖਡਿਆਲਾ ਵਜੋਂ ਹੋਈ ਹੈ। ਉਕਤ ਮਹਿਲਾ ਅੱਡਾ ਸਰਾਂ ਵਿੱਚ ਕੱਪੜਿਆਂ ਦੀ ਦੁਕਾਨ ਚਲਾਉਂਦੀ ਸੀ। ਮਹਿਲਾ ਦੁਕਾਨ ਦਾ ਸਮਾਨ ਖਰੀਦਣ ਲਈ ਹੁਸ਼ਿਆਰਪੁਰ ਜਾ ਰਹੀ ਸੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅੱਜ ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਪਹਿਲਵਾਨ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਦੇ ਪਤੀ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਪਿੱਛੇ ਪਰਿਵਾਰ ਵਿਚ ਹੁਣ 2 ਲੜਕੀਆਂ ਅਤੇ ਇੱਕ ਲੜਕਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਮਹਿਲਾ ਦੁਕਾਨ ਦਾ ਸਾਮਾਨ ਲੈਣ ਲਈ ਹੁਸ਼ਿਆਰਪੁਰ ਆਪਣੀ ਸਕੂਟਰੀ ‘ਤੇ ਜਾ ਰਹੀ ਸੀ ਤਾਂ ਅਚਾਨਕ ਪਿੱਛੋਂ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਡ੍ਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: