ਮਹਿੰਗਾਈ ਦੀ ਮਾਰ ਲਗਾਤਾਰ ਜਾਰੀ ਹੈ। ਪੈਟਰੋਲ ਅੱਜ 30 ਪੈਸੇ ਅਤੇ ਡੀਜ਼ਲ 35 ਪੈਸੇ ਪ੍ਰਤੀ ਲਿਟਰ ਮਹਿੰਗੇ ਹੋਏ ਹਨ। ਇਸ ਕਾਰਨ ਗਾਂਧੀਨਗਰ ਅਤੇ ਲੇਹ ਵਰਗੀਆਂ ਥਾਵਾਂ ‘ਤੇ ਡੀਜ਼ਲ ਦੀ ਕੀਮਤ ਵੀ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ ਹੈ। ਚੰਡੀਗੜ੍ਹ ਵਿੱਚ ਵੀ ਪੈਟਰੋਲ ਨੇ ਸੈਂਕੜਾ ਮਾਰ ਲਿਆ ਹੈ। ਦਿੱਲੀ ਵਿੱਚ ਪੈਟਰੋਲ 104.14 ਰੁਪਏ ਅਤੇ ਮੁੰਬਈ ਵਿੱਚ 110.12 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।
ਚੰਡੀਗੜ੍ਹ ਵਿੱਚ ਪੈਟਰੋਲ 100.24 ਰੁਪਏ ਤੇ ਡੀਜ਼ਲ 92.55 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਗੁਜਰਾਤ ਦੇ ਗਾਂਧੀ ਨਗਰ ਵਿੱਚ ਹੁਣ ਡੀਜ਼ਲ 100.21 ਰੁਪਏ ਤੇ ਲੱਦਾਖ ਦੇ ਲੇਹ ਵਿੱਚ 100.06 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਦੇ ਰੇਟ : ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਲੁਧਿਆਣੇ ਵਿੱਚ ਪੈਟਰੋਲ ਦੀ ਕੀਮਤ 105.85 ਰੁਪਏ ਹੋ ਗਈ ਹੈ ਅਤੇ ਡੀਜ਼ਲ ਦੀ 95.55 ਰੁਪਏ ਹੈ। ਜਲੰਧਰ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਜਲੰਧਰ ਵਿੱਚ ਪੈਟਰੋਲ 105.17 ਅਤੇ ਡੀਜ਼ਲ 94.94 ਰੁਪਏ ਨੂੰ ਮਿਲ ਰਿਹਾ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ 106.28 ਰੁਪਏ ਅਤੇ ਡੀਜ਼ਲ ਦੀ ਕੀਮਤ 95.95 ਰੁਪਏ ‘ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਪੈਟਰੋਲ 105.91 ਰੁਪਏ ਹੋ ਗਿਆ ਹੈ ਅਤੇ ਡੀਜ਼ਲ ਵਿੱਚ 95.62 ਰੁਪਏ ਮਿਲ ਰਿਹਾ ਹੈ। ਉੱਥੇ ਹੀ, ਪਟਿਆਲੇ ਵਿੱਚ ਅੱਜ ਪੈਟਰੋਲ ਦੀ ਕੀਮਤ 105.68 ਅਤੇ ਡੀਜਲ ਦੀ ਕੀਮਤ 95.40 ਰੁਪਏ ਹੋ ਗਈ ਹੈ।
ਦੇਖੋ ਵੀਡੀਓ : Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food