ਅੰਮ੍ਰਿਤਸਰ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਸ਼ਰੀਫਪੁਰਾ ਇਲਾਕੇ ‘ਚ ਅੱਜ ਪਤੀ -ਪਤਨੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਦਸੂਹਾ ਦੇ ਵਸਨੀਕ ਹਨ ਜੋ ਕਿ ਪਿਛਲੇ ਇੱਕ ਮਹੀਨੇ ਤੋਂ ਅੰਮ੍ਰਿਤਸਰ ਦੇ ਸ਼ਰੀਫਪੁਰਾ ਇਲਾਕੇ ਵਿੱਚ ਕਿਰਾਏ ਦੇ ਮਕਾਨ ਉੱਤੇ ਰਹਿ ਰਹੇ ਸਨ। ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਦੋਵਾਂ ਵਿਚਕਾਰ ਬਹਿਸ ਹੋ ਗਈ, ਜਿਸ ਤੋਂ ਬਾਅਦ ਦੋਵਾਂ ਨੇ ਖੁਦਕੁਸ਼ੀ ਕਰ ਲਈ।
ਸਾਹਮਣੇ ਰਹਿੰਦੇ ਗੁਆਂਢੀ ਨੇ ਦੱਸਿਆ ਗਿਆ ਕਿ ਉਸਨੂੰ ਇੱਕ ਫੋਨ ਆਇਆ ਸੀ ਕਿ ਉਹ ਤੁਹਾਡੇ ਘਰ ਦੇ ਸਾਹਮਣੇ ਰਹਿ ਰਿਹਾ ਹੈ। ਇੱਕ ਆਦਮੀ ਜੋ ਘਰ ਦੀ ਗਰਿੱਲ ਨਾਲ ਲਟਕ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਸ ਤੋਂ ਬਾਅਦ ਜਦੋਂ ਉਹ ਉੱਥੇ ਪਹੁੰਚਿਆ ਤਾਂ ਨੌਜਵਾਨ ਨੇ ਗਰਿੱਲ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸ ਨੂੰ ਦੱਸਿਆ ਗਿਆ ਕਿ ਇਸ ਨੌਜਵਾਨ ਦੇ ਦੋ ਬੱਚੇ ਵੀ ਹਨ।
ਫਿਲਹਾਲ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਉਹ ਪਿਛਲੇ 1 ਮਹੀਨੇ ਤੋਂਇਸ ਘਰ ਵਿਚ ਕਿਰਾਏ ‘ਤੇ ਰਹਿ ਰਹੇ ਸਨ ਅਤੇ ਇਨ੍ਹਾਂ ਦਾ ਆਪਸ ਵਿਚ ਕੁਝ ਝਗੜਾ ਹੋਇਆ। ਜਿਸ ਤੋਂ ਬਾਅਦ ਲੜਕੀ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਲਈ ਗਈ ਅਤੇ ਇਨ੍ਹਾਂ ਪਤੀ -ਪਤਨੀ ਦੋਵਾਂ ਨੇ ਖੁਦਕੁਸ਼ੀ ਕਰ ਲਈ। ਫਿਲਹਾਲ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟ ਮਾਰਟ ਵਿੱਚ ਜੋ ਵੀ ਆਏਗਾ ਉਸ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕੈਪਟਨ ਨੇ ਕੇਂਦਰ ਵੱਲੋਂ ਕਣਕ ਦੇ MSP ‘ਚ ਮਾਮੂਲੀ ਵਾਧੇ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣਾ ਦਿੱਤਾ ਕਰਾਰ