ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਪਿੰਡ ਬੁਲੇ ਨੰਗਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਵੱਲੋਂ ਬਹੁਤ ਸ਼ਰਮਨਾਕ ਕਾਰਾ ਕੀਤਾ ਗਿਆ ਹੈ। ਉਸ ਵੱਲੋਂ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਅੱਗ ਲਗਾ ਕੇ ਸਾੜ ਦਿੱਤਾ ਗਿਆ ਹੈ ਪਰ ਹੈਰਾਨ ਕਰ ਦੇਣ ਵਾਲੀਗੱਲ ਹੈ ਕਿ ਪਤਨੀ ਦੇ ਪੇਟ ਵਿਚ ਜੁੜਵਾਂ ਬੱਚੇ ਵੀ ਸਨ।
ਮ੍ਰਿਤਕਾ ਦੀ ਪਛਾਣ ਪਿੰਕੀ ਵਜੋਂ ਹੋਈ ਹੈ ਜਦੋਂ ਕਿ ਪਤੀ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਦੋਵਾਂ ਵਿਚ ਅਕਸਰ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ ਪਰ ਕਿਸੇ ਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਪਤੀ ਇਸ ਤਰ੍ਹਾਂ ਹੈਵਾਨ ਬਣ ਕੇ ਆਪਣੀ ਹੀ ਪਤਨੀ ਦਾ ਕਤਲ ਕਰ ਦੇਵੇਗਾ।
ਸੂਚਨਾ ਮਿਲਣ ਦੇ ਬਾਅਦ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ ਸੁਖਦੇਵ ਸਿੰਘ ਮਜ਼ਦੂਰੀ ਕਰਦਾ ਸੀ। ਘਰੇਲੂ ਝਗੜੇ ਦੇ ਬਾਅਦ ਉਸ ਨੇ ਗੁੱਸੇ ਵਿਚ ਆ ਕੇ ਇਸ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ। ਲੜਕੀ ਦਾ ਪੇਕਾ ਪਰਿਵਾਰ ਵੀ ਪੁਲਿਸ ਦੇ ਸੰਪਰਕ ਵਿਚ ਹੈ। ਉਸ ਦੇ ਬਿਆਨਾਂ ਦੇ ਆਧਾਰ ਉਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: