ਅੰਮ੍ਰਿਤਸਰ ਵਿਚ ਇੱਕ ਨਿੱਜੀ ਹੋਟਲ ‘ਚ ਔਰਤ ਮ੍ਰਿਤਕ ਹਾਲਤ ਵਿਚ ਮਿਲੀ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ। ਪਰਿਵਾਰ ਨੇ ਉਸ ਦੇ ਪਤੀ ‘ਤੇ ਕਤਲ ਕਰਨ ਦੇ ਇਲਜਾਮ ਲਾਏ ਹਨ। ਪ੍ਰਭਜੋਤ ਕੌਰ ਤੇ ਉਸ ਦੇ ਪਤੀ ਪੁੱਤਰ ਦੀ ਲੋਹੜੀ ਮਨਾਉਣ ਲਈ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਆਏ ਸਨ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਪਰਿਵਾਰ ਨੇ ਇਲਜਾਮ ਲਾਏ ਹਨ ਕਿ ਅੰਮ੍ਰਿਤਸਰ ਦੇ ਕੋਰਟ ਰੋਡ ‘ਤੇ ਇੱਕ ਨਿੱਜੀ ਹੋਟਲ ਵਿਚ ਪਤੀ ਮਨਦੀਪ ਆਪਣੀ ਪਤਨੀ ਦਾ ਕਤਲ ਕਰਕੇ ਫਰਾਰ ਹੋ ਗਿਆ। ਪ੍ਰਭਜੋਤ ਕੌਰ ਦਾ ਵਿਆਹ ਸੱਤ ਸਾਲ ਪਹਿਲਾਂ ਮਨਦੀਪ ਨਾਲ ਹੋਇਆ ਸੀ ਅਤੇ ਦੋਵੇਂ ਆਸਟ੍ਰੇਲੀਆ ਚਲੇ ਗਏ ਅਤੇ ਦੋਹਾਂ ਨੂੰ ਪੀਆਰ ਵੀ ਮਿਲ ਚੁੱਕੀ ਸੀ। ਕੁਝ ਦਿਨ ਪਹਿਲਾਂ ਮਨਦੀਪ ਆਪਣੀ ਪਤਨੀ ਪ੍ਰਭਜੋਤ ਕੌਰ ਨਾਲ ਆਪਣੇ ਛੇ ਮਹੀਨੇ ਦੇ ਪੁੱਤਰ ਦੀ ਲੋਹੜੀ ਪਾਉਣ ਲਈ ਭਾਰਤ ਆਇਆ ਸੀ।

ਲੋਹੜੀ ਮਨਾਉਣ ਤੋਂ ਬਾਅਦ ਉਹ ਆਪਣੇ ਪੁੱਤਰ ਨੂੰ ਆਪਣੇ ਸਹੁਰੇ ਘਰ ਛੱਡ ਕੇ ਆਪਣੀ ਪਤਨੀ ਨਾਲ ਘੁੰਮਣ ਦੇ ਬਹਾਨੇ ਅੰਮ੍ਰਿਤਸਰ ਦੇ ਨਿੱਜੀ ਹੋਟਲ ਵਿਚ ਰੁਕਿਆ ਤ ਕਤਲ ਕਰਕੇ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ ਮਨਦੀਪ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦ ਸੀ ਅਤੇ ਤੇਜ਼ਧਾਰ ਹਥਿਆਰ ਨਾਲ ਉਸਦਾ ਕਤਲ ਕਰ ਦਿੱਤਾ ਅਤੇ ਭੱਜ ਗਿਆ।
ਇਹ ਵੀ ਪੜ੍ਹੋ : ਰਾਣਾ ਬਲਾਚੌਰੀਆ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਪੱਛਮੀ ਬੰਗਾਲ ਤੋਂ ਫੜੇ 2 ਸ਼ੂਟਰ
ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ ਤੇ ਦੋਸ਼ੀ ਨੂੰ ਸਖਤ ਤੋਂ ਸਖਤ ਸਜਾ ਮਿਲਣੀ ਚਾਹੀਦੀ ਹੈ। ਪਰਿਵਾਰ ਦੇ ਬਿਆਨਾਂ ‘ਤੇ ਪੁਲਿਸ ਨੇ ਪਤੀ ਮਨਦੀਪ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























