ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਗੋਦਾਮਾਂ ‘ਤੇ ਛਾਪੇਮਾਰੀ ਕੀਤੀ ਹੈ। ਵਿਭਾਗ ਨੇ ਇੱਥੋਂ ਕਰੀਬ 1 ਹਜ਼ਾਰ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਇਹ ਕਾਰਵਾਈ ਗਿੱਲ ਰੋਡ ‘ਤੇ ਗੁਰੂ ਨਾਨਕ ਇੰਜਨੀਅਰਿੰਗ (ਜੀਐਨਈ) ਕਾਲਜ ਨੇੜੇ ਚਾਰ ਗੋਦਾਮਾਂ ‘ਤੇ ਹੋਈ।
ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਬ ਤਸਕਰ ਇਸ ਇਲਾਕੇ ਵਿੱਚ ਲੰਬੇ ਸਮੇਂ ਤੋਂ ਨਾਜਾਇਜ਼ ਪੇਟੀਆਂ ਡੰਪ ਕਰ ਰਹੇ ਹਨ। ਵਿਭਾਗ ਨੇ ਗੁਪਤ ਸੂਚਨਾ ‘ਤੇ ਇਲਾਕੇ ‘ਚ ਤਲਾਸ਼ੀ ਸ਼ੁਰੂ ਕੀਤੀ। ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਚਾਰ ਗੋਦਾਮ ਮਿਲੇ, ਜਿਨ੍ਹਾਂ ‘ਚੋਂ ਵੱਡੀ ਮਾਤਰਾ ‘ਚ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ। ਗੋਦਾਮਾਂ ‘ਚੋਂ ਵੱਡੀ ਮਾਤਰਾ ‘ਚ ਇੰਡੀਆ ਮੇਡ ਵਿਦੇਸ਼ੀ ਸ਼ਰਾਬ (IMFL), ਪੰਜਾਬ ਮੀਡੀਅਮ ਸ਼ਰਾਬ (IMFL),ਬੀਅਰ ਆਦਿ ਦੀਆਂ ਪੇਟੀਆਂ ਜ਼ਬਤ ਕੀਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨਾਜਾਇਜ਼ ਵਿਕਰੀ ਜਾਂ ਤਸਕਰੀ ਲਈ ਇੱਥੇ ਸ਼ਰਾਬ ਡੰਪ ਕੀਤੀ ਗਈ ਸੀ। ਅਜੇ ਤੱਕ ਮਾਲਕਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਕਾਰਵਾਈ ਦੀ ਨਿਗਰਾਨੀ ਕਰ ਰਹੇ ਡਿਪਟੀ ਕਮਿਸ਼ਨਰ ਆਬਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਵਿਭਾਗ ਇਸ ਮਾਮਲੇ ਦੀ ਅਗਲੇਰੀ ਜਾਂਚ ਕਰੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚ ਸ਼ਰਾਬ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਵਿਭਾਗ ਵੱਲੋਂ ਲਗਾਤਾਰ ਨਿਰੀਖਣ ਛਾਪੇਮਾਰੀ ਕੀਤੀ ਜਾ ਰਹੀ ਹੈ।