ਕਮਲ ਕੌਰ ਭਾਬੀ ਮੌਤ ਮਾਮਲੇ ‘ਚ ਵੱਡਾ ਐਕਸ਼ਨ ਲੈਂਦੇ ਹੋਏ ਪੁਲਿਸ ਨੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ 2 ਸਾਥੀਆਂ ਨੂੰ ਹਿਰਾਸਤ ‘ਚ ਲਿਆ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇੰਸਟਾਗ੍ਰਾਮ ‘ਤੇ ਕਮਲ ਕੌਰ ਭਾਬੀ ਦੇ ਨਾਂ ਨਾਲ ਜਾਣੀ ਜਾਂਦੀ ਕੰਚਨ ਕੁਮਾਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਲਿਖਿਆ ਕਿ “ਖਾਲਸਾ ਕਦੇ ਵੀ ਔਰਤ ‘ਤੇ ਵਾਰ ਨਹੀਂ ਕਰਦਾ, ਇਸ ਬਿਹਾਰਨ ਨੇ ਸਿੱਖ ਬੀਬੀਆਂ ਦਾ ਕੌਰ ਵਰਤ ਨਾਮ ਵਰਤ ਕੇ ਸਾਡਾ ਇਤਿਹਾਸ ਤੇ ਸੱਭਿਆਚਾਰ ਖਰਾਬ ਕੀਤਾ ਤੇ ਇਸਦਾ ਸੋਧਾ ਲਾਉਣ ‘ਚ ਕੋਈ ਹਰਜ ਨਹੀਂ ਸੀ”

ਦੱਸ ਦੇਈਏ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਲਾਸ਼ ਬਠਿੰਡਾ ਵਿੱਚ ਇੱਕ ਕਾਰ ਵਿੱਚੋਂ ਮਿਲੀ ਸੀ। ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੰਗਲਵਾਰ ਸਵੇਰੇ 5:30 ਵਜੇ ਸੂਚਨਾ ਮਿਲੀ ਕਿ ਹਸਪਤਾਲ ਦੀ ਪਾਰਕਿੰਗ ਵਿੱਚ ਖੜੀ ਇੱਕ ਕਾਰ ਵਿੱਚੋਂ ਬਦਬੂ ਆ ਰਹੀ ਹੈ। ਜਾਂਚ ਕਰਨ ‘ਤੇ ਕਾਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਦੀ ਉਮਰ ਲਗਭਗ 35 ਸਾਲ ਸੀ। ਪਹਿਲਾਂ ਤਾਂ ਲਾਸ਼ ਦੀ ਪਛਾਣ ਨਹੀਂ ਹੋ ਸਕੀ ਪਰ ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਇਹ ਲਾਸ਼ ਕਮਲ ਕੌਰ ਦੀ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਅਹਿਮਾਬਾਦ ਜਹਾਜ਼ ਕ੍ਰੈ/ਸ਼ ਵਾਲੀ ਥਾਂ ਦਾ ਕੀਤਾ ਦੌਰਾ, ਜ਼ਖਮੀਆਂ ਨੂੰ ਮਿਲਣ ਪਹੁੰਚੇ ਹਸਪਤਾਲ
ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਪਿਛਲੇ 7 ਸਾਲਾਂ ਤੋਂ ਸੋਸ਼ਲ ਮੀਡੀਆ ‘ਤੇ ਐਕਟਿਵ ਸੀ ਪਰ ਲਗਭਗ 3 ਸਾਲਾਂ ਤੋਂ ਕੰਚਨ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਵਜੋਂ ਜਾਣੀ ਜਾਂਦੀ ਸੀ। ਉਹ ਪਿਛਲੇ 3 ਸਾਲਾਂ ਤੋਂ ਸੋਸ਼ਲ ਮੀਡੀਆ ‘ਤੇ ਵਿਵਾਦਪੂਰਨ ਅਤੇ ਅਸ਼ਲੀਲ ਰੀਲਾਂ ਬਣਾ ਕੇ ਪੋਸਟ ਕਰ ਰਹੀ ਸੀ। ਇਸ ਕਰਕੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -:
























