ਇਸ ਗਰਮੀ ਨੇ ਦੁਪਹਿਰ ਵੇਲੇ ਲੋਕਾਂ ਨੂੰ ਘਰਾਂ ‘ਚੋਂ ਬਾਹਰ ਨਾ ਨਿਕਲਣ ਲਈ ਮਜਬੂਰ ਕਰ ਦਿੱਤਾ ਹੈ। ਸੂਬੇ ‘ਚ ਬੀਤੇ ਦਿਨ ਤਾਪਮਾਨ 38.21 ਡਿਗਰੀ ਰਿਹਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਤਾਪਮਾਨ 40 ਤੋਂ 41 ਡਿਗਰੀ ਹੋਣ ਦੀ ਸੰਭਾਵਨਾ ਹੈ।
ਗਰਮੀ ਕਾਰਨ ਲੋਕਾਂ ਦਾ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁੱਝ ਦਿਨਾਂ ਤੱਕ ਮੌਸਮ ਬਦਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿਨ ਦਾ ਤਾਪਮਾਨ ਰਾਤ ਨਾਲੋਂ ਜ਼ਿਆਦਾ ਰਹਿੰਦਾ ਹੈ। ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ‘ਚ ਗਰਮੀ ਦਾ ਕਹਿਰ ਵੱਧਣ ਲੱਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: