ਫਰੀਦਕੋਟ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋਵੇਗੀ। ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ 38867 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਪਿੱਛੇ ਚੱਲ ਰਹੇ ਹਨ। ਕਰਮਜੀਤ ਅਨਮੋਲ ਨੂੰ 23875, ਅਮਰਜੀਤ ਸਾਹੋਕੇ ਨੂੰ 16234 ਤੇ ਰਾਜਵਿੰਦਰ ਸਿੰਘ ਨੂੰ 15947 ਵੋਟਾਂ ਮਿਲੀਆਂ ਹਨ। ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਨੂੰ ਸਿਰਫ 7313 ਵੋਟਾਂ ਮਿਲੀਆਂ ਹਨ।
ਇਹ ਉਮੀਦ ਕੀਤੀ ਜਾ ਰਹੀ ਹੈ ਕਿ ਦੁਪਹਿਰ ਤੱਕ ਫਰੀਦਕੋਟ ਸੀਟ ‘ਤੇ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਫਰੀਦਕੋਟ ਲੋਕ ਸਭਾ ਸੀਟ ਅਧੀਨ ਫ਼ਰੀਦਕੋਟ, ਕੋਟਕਪੂਰਾ, ਜੈਤੋ, ਮੋਗਾ, ਨਿਹਾਲਸਿਹਾਂਵਾਲਾ, ਬਾਘਾਪੁਰਾਣਾ, ਗਿੱਦੜਬਾਹਾ, ਰਾਮਪੁਰਾਫੂਲ ਅਤੇ ਧਰਮਕੋਟ ਵਿਧਾਨ ਸਭਾ ਸੀਟਾਂ ਹਨ। ਵੋਟਾਂ ਦੀ ਗਿਣਤੀ ਲਈ ਫਰੀਦਕੋਟ ਅਤੇ ਮੋਗਾ ਵਿੱਚ ਦੋ ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 300 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ 300 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ : Election Result 2024 : ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ. ਧਰਮਵੀਰ ਸਿੰਘ ਗਾਂਧੀ ਅੱਗੇ, ਆਪ ਦੂਜੇ ਨੰਬਰ ‘ਤੇ
ਇੱਥੋਂ ਮੁੱਖ ਮੁਕਾਬਲਾ ‘ਆਪ’ ਉਮੀਦਵਾਰ ਕਰਮਜੀਤ ਅਨਮੋਲ, ਭਾਜਪਾ ਉਮੀਦਵਾਰ ਹੰਸਰਾਜ ਹੰਸ ਅਤੇ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਵਿਚਕਾਰ ਹੈ। ਇਸ ਤੋਂ ਇਲਾਵਾ ਕੁੱਲ 28 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ ‘ਤੇ 64 ਫੀਸਦੀ ਵੋਟਿੰਗ ਹੋਈ।
ਵੀਡੀਓ ਲਈ ਕਲਿੱਕ ਕਰੋ -: