ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਭਾਰਤੀ ਟੀਮ ਦੇ ਖਿਡਾਰੀ ਆਉਂਦਿਆਂ ਹੀ ਸਿੱਧੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਭਾਰਤੀ ਹਾਕੀ ਟੀਮ ਨੇ ਨੈਸ਼ਨਲ ਸਟੇਡੀਅਮ ਦਾ ਦੌਰਾ ਕੀਤਾ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ।

Indian hockey team reached
ਇਸ ਤੋਂ ਪਹਿਲਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਟੀਮ ਦਾ ਸਵਾਗਤ ਕਰਨ ਪਹੁੰਚੇ।

Indian hockey team reached
ਇਹ ਵੀ ਪੜ੍ਹੋ : ਨਹੀਂ ਰਹੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ, ਲੰਬੇ ਸਮੇਂ ਤੋਂ ਸੀ ਬਿਮਾਰ, PM ਮੋਦੀ ਨੇ ਜਤਾਇਆ ਦੁੱਖ
ਇਸ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ 10 ਖਿਡਾਰੀ ਹਨ। ਜਿਨ੍ਹਾਂ ਦੇ ਮਾਪੇ ਵੀ ਉਨ੍ਹਾਂ ਨੂੰ ਰਿਸੀਵ ਕਰਨ ਲਈ ਏਅਰਪੋਰਟ ਪਹੁੰਚੇ। ਇਹ ਪਲ ਭਾਵੁਕ ਸੀ। ਹਾਕੀ ਟੀਮ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਪੰਜਾਬ ਦੇ ਮੰਤਰੀ ਕੁਲਦੀਪ ਧਾਲੀਵਾਲ ਹਾਕੀ ਖਿਡਾਰੀਆਂ ਨਾਲ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਖਿਡਾਰੀਆਂ ਨਾਲ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: