ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ ਹੁਣ ਯਾਤਰੀ ਜਹਾਜ਼ਾਂ ਨੂੰ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਚੰਡੀਗੜ੍ਹ ਵਿੱਚ ਇੱਕ ਹੋਰ ਯਾਤਰੀ ਜਹਾਜ਼ ਵਿੱਚ ਤਕਨੀਕੀ ਸਮੱਸਿਆਵਾਂ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਜਹਾਜ਼ ਨੂੰ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਇੰਡੀਗੋ ਦਾ ਇਹ ਜਹਾਜ਼ ਐਤਵਾਰ ਸਵੇਰੇ ਚੰਡੀਗੜ੍ਹ ਤੋਂ ਲਖਨਊ ਲਈ ਉਡਾਣ ਭਰਨ ਵਾਲਾ ਸੀ। ਯਾਤਰੀ ਵੀ ਜਹਾਜ਼ ਵਿੱਚ ਸਵਾਰ ਹੋ ਗਏ ਸਨ। ਪਰ ਇਸ ਦੌਰਾਨ ਅਚਾਨਕ ਜਹਾਜ਼ ਵਿੱਚ ਤਕਨੀਕੀ ਸਮੱਸਿਆ ਆਈ। ਜਿਸ ਤੋਂ ਬਾਅਦ ਜਹਾਜ਼ ਦਾ ਟੇਕਆਫ ਰੋਕ ਦਿੱਤਾ ਗਿਆ ਅਤੇ ਸਾਰੇ ਯਾਤਰੀਆਂ ਨੂੰ ਹੇਠਾਂ ਉਤਾਰ ਦਿੱਤਾ ਗਿਆ।
ਇਹ ਵੀ ਪੜ੍ਹੋ : ਲੱਖਾਂ ਰੁਪਏ ਲਾ ਕੇ ਕੁੜੀ ਨੂੰ ਭੇਜਿਆ ਸੀ ਕੈਨੇਡਾ, ਵਿਦੇਸ਼ ਨਾ ਬੁਲਾਉਣ ਕਰਕੇ ਮੁੰਡੇ ਨੇ ਮੁਕਾਏ ਆਪਣੇ ਹੀ ਸਾ/ਹ
ਇੱਕ ਪਾਸੇ, ਚੰਡੀਗੜ੍ਹ ਹਵਾਈ ਅੱਡੇ ‘ਤੇ ਇੰਡੀਗੋ ਫਲਾਈਟ (6E 146) ਦੇ ਰੱਦ ਹੋਣ ਕਾਰਨ ਯਾਤਰੀ ਬਹੁਤ ਪਰੇਸ਼ਾਨ ਹਨ। ਜਹਾਜ਼ ਵਿੱਚ ਲਗਾਤਾਰ ਆ ਰਹੀਆਂ ਤਕਨੀਕੀ ਸਮੱਸਿਆਵਾਂ ਅਤੇ ਟੇਕਆਫ ਰੁਕਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ਵਿੱਚ ਦੇਰੀ ਹੋ ਰਹੀ ਹੈ। ਕੁਝ ਯਾਤਰੀਆਂ ਨੂੰ ਐਮਰਜੈਂਸੀ ਵੀ ਹੈ। ਅਜਿਹੀ ਸਥਿਤੀ ਵਿੱਚ, ਉਹ ਬਹੁਤ ਪਰੇਸ਼ਾਨ ਹੈ
ਵੀਡੀਓ ਲਈ ਕਲਿੱਕ ਕਰੋ -: