ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ SGPC ਵੱਲੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ‘ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ’ ਤੋਂ ਬਦਲ ਕੇ ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਏਅਰਪੋਰਟ’ ਰੱਖਣ ਦੀ ਮੰਗ ਕੀਤੀ ਗਈ ਹੈ । ਇਸ ਮੌਕੇ SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੇ ਵੱਡੇ ਆਗੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ ਅਤੇ ਵੱਡੇ ਬਿਆਨ ਦਿੰਦੇ ਹਨ ਪਰ ਉਨ੍ਹਾਂ ਵੱਲੋਂ ਗੁਰੂ ਸਾਹਿਬਾਨਾਂ ਸਬੰਧੀ ਵੱਡੇ ਕਾਰਜਾਂ ਲਈ ਫੈਸਲੇ ਨਹੀਂ ਲਏ ਜਾਂਦੇ।
ਉਨ੍ਹਾਂ ਕਿਹਾ ਕਿ ਬੀਤੇ ਵਰ੍ਹਿਆਂ ਦੌਰਾਨ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਗਿਆ ਸੀ, ਪਰ ਕਾਨੂੰਨ ਵੱਲੋਂ ਲੋਕਾਂ ਨੂੰ ਕੋਈ ਇਨਸਾਫ ਨਹੀਂ ਦਿੱਤਾ ਗਿਆ । ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸੱਚਮੁੱਚ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਿਜਦਾ ਕਰਨਾ ਚਾਹੁੰਦੇ ਹਾਂ ਤਾਂ ਇੰਦਰਾ ਗਾਂਧੀ ਵਰਗੇ ਸ਼ਾਸਕ ਦਾ ਨਾਂਅ ਕੌਮਾਂਤਰੀ ਹਵਾਈ ਅੱਡੇ ਤੋਂ ਹਟਾ ਦੇਣਾ ਚਾਹੀਦਾ ਹੈ ਤੇ ਇਸ ਹਵਾਈ ਅੱਡੇ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਕਰਨਾ ਚਾਹੀਦਾ ਹੈ ।
ਵੀਡੀਓ ਲਈ ਕਲਿੱਕ ਕਰੋ -: