Insects in the body : ਅੰਮ੍ਰਿਤਸਰ ਵਿੱਚ ਬੀਤੇ ਦਿਨੀਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਵਿੱਚ ਰਖਵਾਇਆ ਗਿਆ ਸੀ। ਉਥੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਦੇ ਚੱਲਦਿਆਂ ਲਾਸ਼ ਦੀ ਬਦਹਾਲੀ ਹੋ ਗਈ ਅਤੇ ਇਸ ਵਿੱਚ ਕੀੜੇ ਪੈ ਗਏ। ਜਿਸ ’ਤੇ ਗੁੱਸੇ ਵਿੱਚ ਆਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ।
ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਗੁਰਪ੍ਰੀਤ ਦਾ ਆਪਣੇ ਪਿੰਡ ਦੇ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ- ਝਗੜਾ ਚੱਲ ਰਿਹਾ ਸੀ ਅਤੇ ਇਸੇ ਰੰਜਿਸ਼ ਵਿੱਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਏਅਰਪੋਰਟ ਤਾਣਾ ਖੇਤਰ ’ਚੋਂ ਬਰਾਮਦ ਕੀਤੀ ਗਈ।
ਲਾਸ਼ ਦੀਆਂ ਉਂਗਲਾ ਵੱਢੀਆਂ ਹੋਈਆਂ ਸਨ। ਇਸ ਤੋਂ ਬਾਅਦ ਲਾਸ਼ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ’ਚ ਰਖਵਾਇਆ ਗਿਆ ਪਰ ਇਥੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਦੇ ਚੱਲਦਿਆਂ ਲਾਸ਼ ਖਰਾਬ ਹੋ ਗਈ ਅਤੇ ਇਸ ਵਿੱਚ ਕੀੜੇ ਪੈ ਗਏ। ਇਸ ’ਤੇ ਮ੍ਰਿਤਕ ਦੇ ਪਰਿਵਾਰਕ ਵਾਲਿਆਂ ਨੇ ਹਸਪਤਾਲ ’ਤੇ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ। ਪੁਲਿਸ ਵੱਲੋਂ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।