ਮਾਨਸਾ ਸੀਨੀਅਰ ਕਪਤਾਨ ਪੁਲਿਸ ਵੱਲੋਂ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ ਸੀਆਈਏ ਸਟਾਫ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦਰਅਸਲ, ਗੈਂਗਸਟਰ ਟੀਨੂੰ ਦੇ ਫਰਾਰ ਹੋਣ ਮਗਰੋਂ ਪੰਜਾਬ ਡੀਜੀਪੀ ਦੇ ਹੁਕਮਾਂ ਤੋਂ ਬਾਅਦ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪ੍ਰਿਤਪਾਲ ਦੀ ਜਗ੍ਹਾ ‘ਤੇ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ CIA ਸਟਾਫ ਦਾ ਇੰਚਾਰਜ ਨਿਯੁਕਤ ਕੀਤਾ ਗਿਆ।
ਦੱਸ ਦੇਈਏ ਕਿ ਦੀਪਕ ਟੀਨੂੰ ਐਤਵਾਰ ਨੂੰ ਮਾਨਸਾ ਪੁਲਿਸ ਦੀ ਸੀਆਈਏ ਯੂਨਿਟ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ । ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਨਸਾ ਸੀਆਈਏ ਯੂਨਿਟ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੀ ਵਾਰ 6 ਮਹੀਨੇ ‘ਚ GST ਕੁਲੈਕਸ਼ਨ 10,000 ਕਰੋੜ ਤੋਂ ਪਾਰ
ਗੈਂਗਸਟਰ ਦੇ ਫਰਾਰ ਹੋਣ ਮਗਰੋਂ ਮਾਨਸਾ ਪੁਲਿਸ ਨੇ ਪ੍ਰਿਤਪਾਲ ਅਤੇ ਟੀਨੂੰ ਖ਼ਿਲਾਫ਼ ਆਈਪੀਸੀ ਦੀ ਧਾਰਾ 222, 224, 225ਏ ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ । ਇਸ ਦੇ ਨਾਲ ਹੀ SI ਪ੍ਰਿਤਪਾਲ ਸਿੰਘ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ ।ਇਸ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਐਸਆਈ ਪ੍ਰਿਤਪਾਲ ਸਿੰਘ ਇੱਕ ਕਤਲ ਕੇਸ ਵਿੱਚ ਗੈਂਗਸਟਰ ਟੀਨੂੰ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਸੀਆਈਏ ਥਾਣੇ ਵਿੱਚੋਂ ਲੈ ਗਿਆ ਸੀ, ਜਿਸ ਦੌਰਾਨ ਗੈਂਗਸਟਰ ਉਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -: