ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਹੈਂਡਲਰਾਂ ਨਾਲ ਜੁੜੇ ਇੱਕ ਸੰਗਠਿਤ ਡਰੱਗ ਕਾਰਟੈਲ ਦਾ ਪਰਦਾਫਾਸ਼ ਕਰਦਿਆਂ 4.083 ਕਿਲੋਗ੍ਰਾਮ ਆਈਸ (ਮੈਥੈਮਫੇਟਾਮਾਈਨ) ਅਤੇ 1.032 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ। ਤਿੰਨ ਮੁੱਖ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਡਰੱਗ ਨੈੱਟਵਰਕ ਪਾਕਿਸਤਾਨ ਵਿੱਚ ਸਥਿਤ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਚਲਾਇਆ ਜਾ ਰਿਹਾ ਸੀ। ਤਸਕਰ ਲਗਾਤਾਰ ਆਪਣੇ ਵ੍ਹਾਟਸਐਪ ਅਤੇ ਵਰਚੁਅਲ ਨੰਬਰ ਬਦਲ ਕੇ ਪੁਲਿਸ ਨਿਗਰਾਨੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਸਨ। ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਪੂਰੇ ਤਸਕਰੀ ਮਾਡਿਊਲ ਨੂੰ ਨਸ਼ਟ ਕਰ ਦਿੱਤਾ।
ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਤਸਕਰਾਂ ਵਿਚ ਬਲਵਿੰਦਰ ਸਿੰਘ ਬਿੰਦਾ (25 ਸਾਲ, ਪਿੰਡ ਦਾਉਕੇ, ਅੰਮ੍ਰਿਤਸਰ), ਨੂੰ ਗੇਟ ਹਕੀਮਾ ਪੁਲਿਸ ਸਟੇਸ਼ਨ ਦੀ ਸਟੇਸ਼ਨ ਹਾਊਸ ਅਫਸਰ ਮਨਜੀਤ ਕੌਰ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ। ਨਵਤੇਜ ਸਿੰਘ ਨੂੰ ਆਪ੍ਰੇਸ਼ਨ ਸੈੱਲ ਇੰਚਾਰਜ ਬਲਵਿੰਦਰ ਸਿੰਘ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ। ਨਵਤੇਜ ਪਹਿਲਾਂ ਦੋਹਾ ਅਤੇ ਕਤਰ ਵਿੱਚ ਰਹਿ ਚੁੱਕਾ ਹੈ ਅਤੇ ਉੱਥੋਂ ਵਿਦੇਸ਼ੀ ਹੈਂਡਲਰਾਂ ਦੇ ਸਿੱਧੇ ਸੰਪਰਕ ਵਿੱਚ ਆਇਆ ਸੀ। ਮਹਾਵੀਰ ਸਿੰਘ (ਵਾਸੀ ਤਰਨਤਾਰਨ), ਕੋਲੋਂ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ‘ਤੇ ਉਡਾਣਾਂ ਹੋਣਗੀਆਂ ਆਮ, ਪ੍ਰੇਸ਼ਾਨ ਯਾਤਰੀਆਂ ਲਈ ਆਈ ਰਾਹਤ ਭਰੀ ਖਬਰ
ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕਾਰ, ਮੋਟਰਸਾਈਕਲ, ਐਕਟਿਵਾ ਅਤੇ ਕਈ ਮੋਬਾਈਲ ਫੋਨ ਵੀ ਜ਼ਬਤ ਕੀਤੇ ਹਨ। ਇਸ ਕਾਰਵਾਈ ਤੋਂ ਬਾਅਦ ਪੁਲਿਸ ਸਟੇਸ਼ਨ ਗੇਟ ਹਕੀਮਾ ਅਤੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਇਸ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਸਬੰਧਤ ਹੋਰ ਲਿੰਕ ਜਲਦੀ ਹੀ ਬੇਨਕਾਬ ਕਰ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
























