ਪੰਜਾਬ ਦੀ ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਮੱਗਲਰ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਅਮਰੀਕੀ ਜਾਂਚ ਏਜੰਸੀ FBI ਵੀ ਕਾਫੀ ਸਮੇਂ ਤੋਂ ਭਾਲ ਕਰ ਰਹੀ ਸੀ। ਸ਼ਹਿਨਾਜ਼ ਸਿੰਘ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਮੁੱਖ ਆਗੂ ਸੀ, ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕਾ ‘ਚ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਹਿਨਾਜ਼ ਸਿੰਘ ਭਾਰਤ ਭੱਜ ਗਿਆ ਪਰ ਪੰਜਾਬ ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਇਹ ਕਾਰਵਾਈ ਕੀਤੀ।
ਇਹ ਕਾਰਵਾਈ ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਪੰਜਾਬ ਸਰਕਾਰ ਅਤੇ ਪੁਲਿਸ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦਰਸਾਉਂਦੀ ਹੈ। ਪੁਲਿਸ ਨੇ ਕਿਹਾ ਕਿ ਪੰਜਾਬ ਨੂੰ ਡਰੱਗ ਸਮੱਗਲਰ ਅਤੇ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਨਹੀਂ ਬਣਨ ਦਿੱਤਾ ਜਾਵੇਗਾ। ਉਸ ਦੇ ਚਾਰ ਸਾਥੀਆਂ ਨੂੰ ਪਹਿਲਾਂ ਹੀ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਹੋਈ ਤਾਜਪੋਸ਼ੀ, SGPC ਨੇ ਸਿੰਘ ਸਾਹਿਬ ਨੂੰ ਦਿੱਤੀ ਵਧਾਈ
ਇਸ ਤੋਂ ਪਹਿਲਾਂ 26 ਫਰਵਰੀ 2025 ਨੂੰ ਇਸ ਦੇ ਚਾਰ ਸਾਥੀਆਂ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਉਰਫ ਬੱਲ, ਅੰਮ੍ਰਿਤਪਾਲ ਸਿੰਘ ਉਰਫ ਚੀਮਾ, ਤਕਦੀਰ ਸਿੰਘ ਉਰਫ ਰੋਮੀ, ਸਰਬਜੀਤ ਸਿੰਘ ਉਰਫ ਸਾਬੀ, ਫਰਨਾਂਡੋ ਵੈਲਾਡੇਰੇਸ ਉਰਫ ਫ੍ਰੈਂਕੋ ਵਜੋਂ ਹੋਈ ਹੈ। ਅਮਰੀਕੀ ਅਧਿਕਾਰੀਆਂ ਨੇ ਇਸ ਕਾਰਵਾਈ ਦੌਰਾਨ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ ਅਤੇ ਚਾਰ ਹਥਿਆਰ ਜ਼ਬਤ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -:
