ਪੰਜਾਬ ਦੇ ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ ‘ਤੇ ਅੱਜ ਉੱਪਰਾਸ਼ਟਰਪਤੀ ਜਗਦੀਪ ਧਨਖੜ ਪਹੁੰਚਣਗੇ। ਸੂਬੇ ‘ਚ ਮਜ਼ਬੂਤ ਕਾਨੂੰਨ ਵਿਵਸਥਾ ਦੀ ਚੁਣੌਤੀ ਨੂੰ ਦੇਖਦੇ ਹੋਏ ਹਵਾਈ ਅੱਡੇ ਦੇ ਰੂਟ ‘ਤੇ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਸਮੇਤ ਚਾਰੇ ਪਾਸੇ ਸਖਤ ਨਾਕਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪੁਲਿਸ ਵੀ ਚੌਕਸ ਹੈ ਅਤੇ SSP ਬਠਿੰਡਾ ਜੇ.ਐਲਨਚੇਲੀਅਨ ਨੇ ਸਾਰੇ SHO ਨੂੰ ਆਪਣੇ ਅਧਿਕਾਰ ਅਧੀਨ ਆਉਂਦੇ ਖੇਤਰਾਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਚੌਕਸੀ ਰੱਖਣ ਸਮੇਤ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮਿੰਨੀ ਸਕੱਤਰੇਤ ਸਮੇਤ ਥਾਣਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਤਾਇਨਾਤ ਹੈ। SSP ਨੇ ਦੱਸਿਆ ਕਿ ਕਵਿੱਕ ਰਿਸਪਾਂਸ ਟੀਮ ਅਲਰਟ ‘ਤੇ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਇੰਟੈਲੀਜੈਂਸ ਵਿੰਗ, CID ਵਿੰਗ ਅਤੇ ਫੋਰਸ ਦੇ ਹਰ ਦਸਤੇ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। PCR ਸਾਰੇ ਜ਼ਿੰਮੇਵਾਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉੱਚ ਅਧਿਕਾਰੀ ਵੀ ਲਗਾਤਾਰ ਅਪਡੇਟ ਲੈ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੁਲਿਸ ਥਾਣਿਆਂ ‘ਤੇ ਹੋ ਰਹੇ ਹਮਲਿਆਂ ਦੇ ਸੁਰੱਖਿਆ ਦੇ ਮੱਦੇਨਜ਼ਰ ਥਾਣਾ ਸਿਵਲ ਲਾਈਨ ਦੇ ਮੁੱਖ ਗੇਟ ਦੇ ਨਾਲ ਇਕ ਬੰਕਰ ਵੀ ਬਣਾਇਆ ਗਿਆ ਹੈ। ਇਸ ਨੂੰ ਇੱਟ-ਪੱਥਰ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਪੁਲਿਸ ਕੰਟਰੋਲ ਰੂਮ ਸਟਾਫ ਅਤੇ ਪੁਲਿਸ ਲਾਈਨ ਸਮੇਤ ਰਿਜ਼ਰਵ ਸਟਾਫ਼ ਨੂੰ ਵੀ ਹਰ ਪਲ ਤਿਆਰ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਜ਼ਿਲਾ ਪੁਲਿਸ ਪੂਰੀ ਤਿਆਰੀ ‘ਚ ਲੱਗੀ ਹੋਈ ਹੈ, ਤਾਂ ਜੋ ਸਮੇਂ ਸਿਰ ਹਰ ਸਥਿਤੀ ਨਾਲ ਨਜਿੱਠਿਆ ਜਾ ਸਕੇ।