ਦੇਸ਼ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ। ਇਸ ਕਟੌਤੀ ਦੇ ਬਾਅਦ ਪੈਟਰੋਲ 9.50 ਰੁਪਏ ਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਰਾਜ ਵੀ ਪੈਟਰੋਲ-ਡੀਜ਼ਲ ‘ਤੇ ਟੈਕਸ ਘਟਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਇਸ ਐਲਾਨ ‘ਤੇ ਸਵਾਲ ਚੁੱਕੇ ਜਾ ਰਹੇ ਹਨ।
ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਦੇ ਇਸ ਫੈਸਲੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਮੋਦੀ ਸਰਕਾਰ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 20 ਰੁਪਏ ਵਧਾ ਦਿੰਦੀ ਹੈ ਤੇ ਫਿਰ ਉਸੇ ਵਿੱਚੋਂ 7-8 ਰੁਪਏ ਰੇਟ ਘਟਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਸ ਤਰ੍ਹਾਂ ਤੇਲ ਦੀਆਂ ਕੀਮਤਾਂ ਨੂੰ ਵਧਾਉਣ ਤੋਂ ਬਾਅਦ ਘਟਾ ਕੇ ਦੇਸ਼ ਦੀ ਜਨਤਾ ਨੂੰ ਮੂਰਖ ਨਾ ਬਣਾਏ ।
ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਏ ਸਿੱਧੂ ! ਮੈਡੀਕਲ ਚੈੱਕਅਪ ਲਈ ਲਿਆਂਦੇ ਗਏ ਪਟਿਆਲਾ ਦੇ ਸਰਕਾਰੀ ਹਸਪਤਾਲ
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਤੇਲ ਕੀਮਤਾਂ ਘੱਟ ਕਰਨ ਦੇ ਐਲਾਨ ਦੀਆਂ ਤਰੀਫਾਂ ਦੇ ਪੁੱਲ ਬੰਨ੍ਹੇ ਜਾ ਰਹੇ ਹਨ ਪਰ ਦੇਸ਼ ਦੀ ਜਨਤਾ ਨੂੰ ਸਰਕਾਰ ਦੀ ਮੰਸ਼ਾ ਬਾਰੇ ਜਾਣਨ ਦੀ ਲੋੜ ਹਨ । ਉਨ੍ਹਾਂ ਕਿਹਾ ਕਿ ਇਸ ਨੂੰ ਜਾਣਨ ਲਈ ਪਿਛਲੇ ਅੰਕੜਿਆਂ ‘ਤੇ ਝਾਤ ਮਾਰਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 2014 ਦੀਆਂ ਚੋਣਾਂ ਤੋਂ ਪਹਿਲਾਂ ਅਜਿਹਾ ਮਾਹੌਲ ਖੜ੍ਹਾ ਕੀਤਾ। ਜਿਸ ਵਿੱਚ ਕਿਹਾ ਗਿਆ ਕਿ ਜੇਕਰ ਦੇਸ਼ ਦੀ ਜਨਤਾ ਨੇ ਤੇਲ ਸਸਤਾ ਲੈਣਾ ਹੈ ਤਾਂ ਉਹ ਭਾਜਪਾ ਦੀ ਸਰਕਾਰ ਲੈ ਕੇ ਆਉਣ।
ਡੱਲੇਵਾਲ ਨੇ ਅੱਗੇ ਕਿਹਾ ਕਿ 2014 ਦੇ ਮੁਕਾਬਲੇ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਅੱਧੀਆਂ ਰਹਿ ਗਈਆਂ ਪਰ, ਤੇਲ ਦੀਆਂ ਕੀਮਤਾਂ ਦੁਗਣੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਦੇ ਮੱਦੇਨਜ਼ਰ ਡੀਜ਼ਲ ਦੀਆਂ ਕੀਮਤਾਂ 40 ਰੁਪਏ ਘੱਟ ਹੋਣੀਆਂ ਚਾਹੀਦੀਆਂ ਹਨ। ਡੀਜ਼ਲ ਦੀਆਂ ਚੜ੍ਹੀਆਂ ਕੀਮਤਾਂ ਕਾਰਨ ਹਰ ਚੀਜ਼ ਮਹਿੰਗੀ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: