ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪਟੀਸ਼ਨ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਆਪਣਾ ਜਵਾਬ ਦਿੱਤਾ। ਅਦਾਲਤ ਨੂੰ ਦੱਸਿਆ ਗਿਆ ਕਿ ਪਟੀਸ਼ਨ ਵਿੱਚ ਦੱਸੇ ਗਏ ਸਾਰੇ ਫੈਕਸ ਗਲਤ ਹਨ। ਜਗਜੀਤ ਸਿੰਘ ਡੱਲੇਵਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਨਹੀਂ ਰੱਖਿਆ ਗਿਆ ਹੈ ਅਤੇ ਨਾ ਹੀ ਕਿਸੇ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਹਲਫ਼ਨਾਮੇ ਵਿੱਚ ਲਿਖਿਆ ਗਿਆ ਹੈ ਕਿ 19 ਅਤੇ 20 ਮਾਰਚ ਨੂੰ ਕੁਝ ਇਨਪੁਟ ਮਿਲੇ ਸਨ ਕਿ ਸ਼ੰਭੂ ਅਤੇ ਖਨੌਰੀ ਨਾਲ ਕੁਝ ਹੋਣ ਵਾਲਾ ਹੈ ਜਿਸ ਕਾਰਨ ਸਥਿਤੀ ਵਿਗੜ ਸਕਦੀ ਹੈ, ਇਸ ਲਈ ਪੰਜਾਬ ਪੁਲਿਸ ਨੇ ਇਹ ਕਾਰਵਾਈ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਡੱਲੇਵਾਲ ਦੀ ਸਹਿਮਤੀ ‘ਤੇ ਉਨ੍ਹਾਂ ਨੂੰ ਹਸਪਤਾਲ ‘ਚ ਰੱਖਿਆ ਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਪਰਿਵਾਰਕ ਮੈਂਬਰਾਂ ਨੂੰ ਡੱਲੇਵਾਲ ਨਾਲ ਮਿਲਣ ਦੀ ਇਜਾਜ਼ਤ ਦੇ ਦਿੱਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ : ਜਲੰਧਰ ‘ਚ ਵਰਿਆਣਾ ਵਿਖੇ ਕੂੜੇ ਦੇ ਡੰਪ ‘ਚ ਲੱਗੀ ਭਿ.ਆ.ਨਕ ਅੱ.ਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਮੌਜੂਦ
ਵੀਡੀਓ ਲਈ ਕਲਿੱਕ ਕਰੋ -:
